16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਨਗਣਨਾ ਦੇ ਅੰਕੜਿਆਂ ਦਾ ਸਹੀ ਸੰਕਲਨ ਯਕੀਨੀ ਬਣਾਉਣ ਅਧਿਕਾਰੀ ਤੇ ਕਰਮਚਾਰੀ-ਆਸ਼ਿਕਾ ਜੈਨ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤੀ ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਨੂੰ ਸੁਚੱਜੇ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਚਾਰਜ ਕੇਂਦਰਾਂ, ਜਿਨ੍ਹਾਂ ਵਿਚ ਨਗਰ ਨਿਗਮ, ਤਹਿਸੀਲਾਂ ਤੇ ਨਗਰ ਕੌਂਸਲਾਂ ਸ਼ਾਮਿਲ ਹਨ, ਵਿਖੇ ਵੱਖ-ਵੱਖ ਬੈਚਾਂ ਰਾਹੀਂ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤੀ ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਨੂੰ ਸੁਚੱਜੇ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਚਾਰਜ ਕੇਂਦਰਾਂ, ਜਿਨ੍ਹਾਂ ਵਿਚ ਨਗਰ ਨਿਗਮ, ਤਹਿਸੀਲਾਂ ਤੇ ਨਗਰ ਕੌਂਸਲਾਂ ਸ਼ਾਮਿਲ ਹਨ, ਵਿਖੇ ਵੱਖ-ਵੱਖ ਬੈਚਾਂ ਰਾਹੀਂ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਸਭ ਤੋਂ ਮਹੱਤਵਪੂਰਨ ਕੌਮੀ ਕਾਰਜਾਂ ’ਚੋਂ ਇਕ ਹੈ। ਇਸ ਰਾਹੀਂ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਤੇ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਵੰਡ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਜਨਗਣਨਾ ਦੌਰਾਨ ਹਰੇਕ ਜਾਣਕਾਰੀ ਨੂੰ ਪੂਰੀ ਸਟੀਕਤਾ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਇਕੱਠਾ ਕੀਤਾ ਜਾਵੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ। ਜਨਗਣਨਾ ਦੇ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰੋਗਰਾਮਾਂ ਦੌਰਾਨ ਐਨੂਮਰੇਟਰਾਂ ਤੇ ਸੁਪਰਵਾਈਜ਼ਰਾਂ ਨੂੰ ਆਬਾਦੀ ਦੇ ਅੰਕੜਿਆਂ ਨੂੰ ਵਿਵਸਥਿਤ ਤੇ ਸਹੀ ਢੰਗ ਨਾਲ ਇਕੱਠਾ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਸਾਰੇ ਐਨੂਮਰੇਟਰਾਂ ਅਤੇ ਸੁਪਰ ਵਾਈਜ਼ਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੌਰਾਨ ਦਿੱਤੀ ਜਾ ਰਹੀ ਜਾਣਕਾਰੀ ਨੂੰ ਗੰਭੀਰਤਾ ਨਾਲ ਸਮਝਣ ਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ। ਇਸੇ ਲੜੀ ਤਹਿਤ ਹੁਸ਼ਿਆਰਪੁਰ ਵਿਖੇ ਵੀ ਵੱਖ-ਵੱਖ ਸਿਖਲਾਈ ਕੇਂਦਰਾਂ ਵਿਚ ਐਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਗਈ। ਸਹਾਇਕ ਚਾਰਜ ਅਧਿਕਾਰੀ ਹੁਸ਼ਿਆਰਪੁਰ ਅਤੇ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਨੇ ਸਿਖਲਾਈ ਕੇਂਦਰਾਂ ਦਾ ਨਿਰੀਖਣ ਕੀਤਾ ਤੇ ਸਿਖਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਨਗਣਨਾ ਦੇ ਕੰਮ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਾਮਾਨ ਭੇਟ ਅਗਲੀ ਖ਼ਬਰ ਰਾਮ ਬਾਰਾਤ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ
Ad Position 24