19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਇਆ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਰੈੱਡ ਰਿਬਨ ਕਲੱਬ ਅਤੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਦੇ ਸਹਿਯੋਗ ਨਾਲ ‘ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ’ ਮਨਾਇਆ ਗਿਆ। ਇਸ ਮੌਕੇ ਆਈ ਡੋਨੇਸ਼ਨ ਐਸੋਸੀਏਸ਼ਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਾਂਝੇ ਉਪਰਾਲੇ ਨਾਲ ਵਿਸ਼ੇਸ਼ ਅੱਖਾਂ ਦਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਇਹ ਪ੍ਰੋਗਰਾਮ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਕੋਆਰਡੀਨੇਟਰ ਡਾ. ਜੋਤਸਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਆਈ ਡੋਨੇਸ਼ਨ ਐਸੋਸੀਏਸ਼ਨ ਦੇ ਸਰਪ੍ਰਸਤ ਬਹਾਦਰ ਸਿੰਘ ਸੁਨੇਤ, ਜਨਰਲ ਸਕੱਤਰ ਬਲਜੀਤ ਸਿੰਘ ਪਨੇਸਰ, ਵਿੱਤ ਸਕੱਤਰ ਹਰਭਜਨ ਸਿੰਘ ਅਤੇ ਉਪ-ਪ੍ਰਧਾਨ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਏ ਹੋਏ ਮਹਿਮਾਨਾਂ ਦਾ ਸਵਾਗਤ ਆਈ.ਕਿਊ.ਏ.ਸੀ. ਦੀ ਡੀਨ ਡਾ. ਜਸਦੀਪ ਕੌਰ ਧਾਮੀ ਨੇ ਪੌਦੇ ਭੇਟ ਕਰਕੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਹਾਦਰ ਸਿੰਘ ਸੁਨੇਤ ਨੇ ਭਾਈ ਘਨੱਈਆ ਜੀ ਦੇ ਨਿਸ਼ਕਾਮ ਸੇਵਾ, ਮਾਨਵਤਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਸੇਵਾ ਕਰਨ ਦੇ ਜੀਵਨ ਫ਼ਲਸਫ਼ੇ ’ਤੇ ਰੌਸ਼ਨੀ ਪਾਈ। ਸੈਮੀਨਾਰ ’ਚ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਡਾਇਰੈਕਟਰ ਡਾ. ਮਨਿੰਦਰ ਪਾਲ ਸਿੰਘ ਅਤੇ ਫਾਰਮ ਡੀ. ਵਿਭਾਗ ਦੇ ਮੁਖੀ ਮਿਸ ਸਿਮਰਜੀਤ ਕੌਰ ਸਮੇਤ ਸਮੂਹ ਫੈਕਲਟੀ ਤੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੇ ਅੰਤ ਵਿਚ ਡਾ. ਜੋਤਸਨਾ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ
Ad Position 24