18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਯੂਨੀਵਰਸਿਟੀ ’ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 18-10-2026
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਡੀ. ਏ. ਵੀ. ਕਾਲਜ ਦੇ ਪੀ. ਜੀ. ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਨੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ’ਚੋਂ ਪਹਿਲੇ ਨੰਬਰ ’ਤੇ ਆਉਣ ਵਾਲੇ 2 ਵਿਦਿਆਰਥੀ ਮਾਧਵੀ ਰਾਣਾ ਬੀ. ਬੀ. ਏ. ਪਹਿਲਾ ਸਮੈਸਟਰ ਤੇ ਰਵਜੋਤ ਕੌਰ ਬੀ. ਕਾਮ ਦੂਸਰਾ ਸਮੈਸਟਰ ਨੂੰ 7-7 ਹਜ਼ਾਰ ਤੇ ਦੂਜੇ ਤੋਂ ਪੰਜਵੇਂ ਨੰਬਰ ਤੱਕ ਪੁਜ਼ੀਸ਼ਨ ਹਾਸਿਲ ਕਰਨ ਵਾਲੇ 8 ਵਿਦਿਆਰਥੀਆਂ ਮਨਪ੍ਰੀਤ ਸਿੰਘ, ਕ੍ਰਿਤਿਕਾ, ਗਰਿਮਾ, ਨਵਨੀਤ ਕੌਰ, ਮਨਵੀਰ ਕੌਰ, ਸ੍ਰਿਸ਼ਟੀ ਵਾਲੀਆ, ਸੌਮਿਆ ਅਤੇ ਪ੍ਰਾਰਥਨਾ ਚੋਪੜਾ ਨੂੰ 5-5 ਹਜ਼ਾਰ ਰੁਪਏ ਕੇ ਸਨਮਾਨ ਕੀਤਾ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਿਨੈ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਰਜਿਸਟਰਾਰ ਮੰਜੀਲ ਕੁਮਾਰ ਤੇ ਐਸੋਸੀਏਟ ਪ੍ਰੋਫੈਸਰ ਅਨਿਲ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਵੀਜ਼ਾ ਮਾਹਿਰ ਅਵਤਾਰ ਸਿੰਘ ਅਰੋੜਾ ਕੱਲ੍ਹ ਤੋਂ ਵਿਦਿਆਰਥੀਆਂ ਨੂੰ ਮਿਲਣਗੇ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24