ਗੁਰਦੁਆਰਾ ਸੁੱਖ ਸਾਗਰ ਮਿਰਜ਼ਾਪੁਰ ਜੰਡੇ ਤੋਂ ਨਗਰ ਕੀਰਤਨ ਸਜਾਇਆ
ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਗੁਰਦੁਆਰਾ ਸੁੱਖ ਸਾਗਰ ਮਿਰਜ਼ਾਪੁਰ ਜੰਡੇ ਵਿਖੇ ਚੱਲ ਰਹੇ ਮਹਾਨ ਸਾਲਾਨਾ ਸਮਾਗਮ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ, ਜਿਹੜਾ ਸਵੇਰੇ ਲਗਪਗ 9 ਵਜੇ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਥਾਂ-ਥਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਤੇ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ।
ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਗੁਰਦੁਆਰਾ ਸੁੱਖ ਸਾਗਰ ਮਿਰਜ਼ਾਪੁਰ ਜੰਡੇ ਵਿਖੇ ਚੱਲ ਰਹੇ ਮਹਾਨ ਸਾਲਾਨਾ ਸਮਾਗਮ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ, ਜਿਹੜਾ ਸਵੇਰੇ ਲਗਪਗ 9 ਵਜੇ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਥਾਂ-ਥਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਤੇ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ। ਨਗਰ ਕੀਰਤਨ ‘ਚ ਸ਼ਾਮਿਲ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸੰਤ-ਮਹਾਂਪੁਰਸ਼ ਤੇ ਨਾਮਵਰ ਸ਼ਖ਼ਸੀਅਤਾਂ ਨਗਰ ਕੀਰਤਨ ‘ਚ ਸ਼ਾਮਿਲ ਹੋਈਆਂ, ਜਿਨ੍ਹਾਂ ਨੂੰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਦੁਪਹਿਰ ਨੂੰ ਸੇਂਟ ਸੋਲਜਰ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਹੈਪੀ ਸਹੋਤਾ, ਚੈਂਚਲ ਸਿੰਘ, ਮਾ. ਲਖਵਿੰਦਰ ਸਿੰਘ, ਮਾ. ਦੇਵ ਦੱਤ ਤੇ ਸਮੂਹ ਸਟਾਫ਼ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਵਰਤਾਇਆ। ਨਗਰ ਕੀਰਤਨ ਦੌਰਾਨ ਮਨਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਰਾਜ ਕਰੇਗਾ ਖ਼ਾਲਸਾ ਗੱਤਕਾ ਅਖਾੜਾ ਟਾਂਡਾ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਜਸਵਿੰਦਰ ਸਿੰਘ ਮਣਕੂ, ਡਾ. ਅਮਿਤ ਥੰਮਣ, ਗੁਰਤੇਜ ਸਿੰਘ ਕੰਢਾਲੀਆਂ, ਭਾਈ ਅੰਮ੍ਰਿਤਪਾਲ ਸਿੰਘ ਬਿਜਲੀ ਸਮੇਤ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ।