19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁਸ਼ੀਲ ਸ਼ਰਮਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ ਵਲੋਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਓਹਰੀ, ਸ਼ਹਿਰੀ ਪੂਰਵੀ ਮੰਡਲ ਪ੍ਰਧਾਨ ਪੰਡਿਤ ਰਾਜਨ ਸ਼ਰਮਾ ਤੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਸ਼ਿਵਮ ਓਹਰੀ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਅਹੁਦੇ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਸੰਗਠਨ ਪ੍ਰਤੀ ਆਪਣੀ ਸਮਰਪਣ, ਅਨੁਸ਼ਾਸਨ ਤੇ ਲੋਕ ਸੇਵਾ ਦੇ ਮਹੱਤਵ ਨੂੰ ਸਮਝਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨਗੇ।

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ ਵਲੋਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਓਹਰੀ, ਸ਼ਹਿਰੀ ਪੂਰਵੀ ਮੰਡਲ ਪ੍ਰਧਾਨ ਪੰਡਿਤ ਰਾਜਨ ਸ਼ਰਮਾ ਤੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਸ਼ਿਵਮ ਓਹਰੀ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਅਹੁਦੇ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਸੰਗਠਨ ਪ੍ਰਤੀ ਆਪਣੀ ਸਮਰਪਣ, ਅਨੁਸ਼ਾਸਨ ਤੇ ਲੋਕ ਸੇਵਾ ਦੇ ਮਹੱਤਵ ਨੂੰ ਸਮਝਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਧੜੇਬੰਦੀ ਤੋਂ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣਾ ਚਾਹੀਦਾ ਹੈ ਤੇ ਲੋਕਾਂ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਲੈ ਕੇ ਮੰਡਲ ਅਤੇ ਬੂਥ ਪੱਧਰ ਤੱਕ ਸਾਰੇ ਅਹੁਦੇਦਾਰ ਅਤੇ ਵਰਕਰ ਵਰਕਰਾਂ ਨੂੰ ਹੋਰ ਜਾਗਰੂਕ ਕਰਕੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਸੰਗਠਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਕੰਮ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਪਰਮਾਰ, ਰਾਜੀਵ ਮਹਾਜਨ, ਐਡ. ਡੀ. ਐੱਸ. ਬਾਗ਼ੀ, ਅਮਰਜੀਤ ਲਾਡੀ, ਸਚਿਨ ਬੱਸੀ , ਸੂਰਜ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦਾ ਕਾਰਜਕਾਲ ਭ੍ਰਿਸ਼ਟਾਚਾਰ ਤੇ ਅਰਾਜਕਤਾ ਦੀ ਭੇਟ ਚੜ੍ਹਿਆ-ਐਡ. ਜੋਸ਼ੀ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਦੇ ਕਹਿਣ ’ਤੇ ਸਾਬਕਾ ਐਮ. ਸੀ. ਖੰਨਾ ਨੇ ਬੀ. ਬੀ. ਐਮ. ਬੀ. ਨੂੰ ਲਿਖੀਆਂ ਦੋ ਚਿੱਠੀਆਂ
Ad Position 24