ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਮੇਲਾ
ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਨੇ ਕਿਸਾਨ ਮੇਲਾ ਲਗਾਇਆ। ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਡਾ.
ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਨੇ ਕਿਸਾਨ ਮੇਲਾ ਲਗਾਇਆ। ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਰਕਾਰ ਦੀ ਕਿਸਾਨ ਭਲਾਈ ਬਾਬਤ ਵਚਨਬੱਧਤਾ ਦੁਹਰਾਈ ਤੇ ਚਾਨਣਾ ਪਾਇਆ। ਡਾ. ਮਨਮੋਹਨਜੀਤ ਸਿੰਘ ਡੀਨ ਪੀ. ਏ. ਯੂ. ਬੱਲੋਵਾਲ ਸੌਂਖੜੀ ਨੇ ਖੇਤੀ ਜਿਨਸਾਂ ਦੇ ਮੁੱਲ ਉਤਪਾਦ ’ਚ ਵਾਧੇ ਲਈ ਪ੍ਰੋਸੈਸਿੰਗ ਤੇ ਜ਼ੋਰ ਦਿੱਤਾ। ਉਨ੍ਹਾਂ ਖੇਤੀ ਖ਼ਰਚੇ ਘਟਾਉਣ ਤੇ ਸਹਾਇਕ ਧੰਦੇ ਅਪਣਾਉਣ ਲਈ ਵੀ ਹਾਜ਼ਰ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਪ੍ਰੇਰਿਆ। ਡਾ. ਮਨਿੰਦਰ ਸਿੰਘ ਬੌਂਸ ਹੁਸ਼ਿਆਰਪੁਰ ਨੇ ਕਿਸਾਨ ਭਲਾਈ ਸੰਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿਚ ਭਰਪੂਰ ਯੋਗਦਾਨ ਪਾਉਣ ਬਾਬਤ ਕਿਸਾਨਾਂ ਦੀ ਸ਼ਲਾਘਾ ਕੀਤੀ। ਡਾ. ਦਪਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸੰਭਾਲਣਾ ਸਮੇਂ ਦੀ ਲੋੜ ਹੈ। ਡਾ. ਸੰਜੀਵ ਕੁਮਾਰ ਕਟਾਰੀਆ ਨੇ ਮਹਿਮਾਨਾਂ ਤੇ ਕਿਸਾਨਾਂ ਦਾ ਰਸਮੀ ਤੌਰ ਤੇ ਜੀ ਆਇਆਂ ਕੀਤਾ। ਡਾ. ਚਰਨਜੀਤ ਕੌਰ ਤੇ ਡਾ.ਰਾਕੇਸ਼ ਕੁਮਾਰ ਸ਼ਰਮਾ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੀਆ ਨਵੀਨਤਮ ਤਕਨੀਕਾਂ ਤੇ ਸਰਬਪੱਖੀ ਕੀਟ ਪ੍ਰਬੰਧਨ ਬਾਰੇ, ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਪਸ਼ੂਆਂ ਦੇ ਮੌਸਮੀ ਪ੍ਰਬੰਧਨ ਬਾਰੇ, ਡਾ. ਸੁਮਨਜੀਤ ਕੌਰ ਤੇ ਡਾ. ਕਰਮਵੀਰ ਸਿੰਘ ਗਰਚਾ ਨੇ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਤੇ ਕਿਸਾਨ ਬੀਬੀਆਂ, ਡਾ. ਪਰਮਿੰਦਰ ਸਿੰਘ ਤੇ ਰਜਿੰਦਰ ਸਿੰਘ ਸਹੋਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਸੇਵਾਮੁਕਤ ਵੈਟਰਨਰੀ ਅਫ਼ਸਰ ਡਾ. ਕਰਨੈਲ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ। ਇਸ ਮੌਕੇ ਡਾ. ਸੁਮਨਜੀਤ ਕੌਰ ਗੰਗੀਆਂ ਤੇ ਹਰਦੀਪ ਸਿੰਘ ਸਰਪੰਚ ਬਾਹੋਵਾਲ, ਜਸਪਾਲ ਸਿੰਘ ਪਾਲਾ ਖਾਨਪੁਰ ਆਦਿ ਵੀ ਹਾਜ਼ਰ ਸਨ।