ਪਰਵਿੰਦਰ ਸਿੰਘ ਝੋਟੇ ਦੀ ਦਿਨ-ਦਿਹਾੜੇ ਹੋਈ ਹੱਤਿਆ ਨੇ ਪੰਜਾਬ ਸਰਕਾਰ ਦੀ ਖੋਲ੍ਹੀ ਪੋਲ – ਸੁਧੀਰ ਠਾਕੁਰ
ਹਾਜੀਪੁਰ, 18 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧਦੇ ਨਸ਼ੇ ਦੇ ਕਾਰੋਬਾਰ ਤੇ ਅਪਰਾਧੀਆਂ ਦੇ ਬੁਲੰਦ ਹੌਸਲੇ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਕਿਸ਼ੋਰ ਕੁਮਾਰ ਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਠਾਕੁਰ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਡਰ ਖ਼ਤਮ ਹੋ ਚੁੱਕਿਆ ਹੈ ਤੇ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜੇ ਕਰ ਰਹੀ ਹੈ। ਉਨ੍ਹਾਂ ਕਿਹਾ ਦਿਨ-ਦਿਹਾੜੇ ਪਰਮਿੰਦਰ ਸਿੰਘ ਝੋਨੇ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਨੇ ਸੂਬੇ ਅਮਨ ਕਾਨੂੰਨ ਦੀ ਸਥਿਤੀ ਨੂੰ ਬੇਨਕਾਬ ਕਰਕੇ ਰੱਖ ਦਿੱਤਾ ਹੈ।
ਹਾਜੀਪੁਰ, 18 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧਦੇ ਨਸ਼ੇ ਦੇ ਕਾਰੋਬਾਰ ਤੇ ਅਪਰਾਧੀਆਂ ਦੇ ਬੁਲੰਦ ਹੌਸਲੇ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਕਿਸ਼ੋਰ ਕੁਮਾਰ ਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਠਾਕੁਰ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਡਰ ਖ਼ਤਮ ਹੋ ਚੁੱਕਿਆ ਹੈ ਤੇ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜੇ ਕਰ ਰਹੀ ਹੈ। ਉਨ੍ਹਾਂ ਕਿਹਾ ਦਿਨ-ਦਿਹਾੜੇ ਪਰਮਿੰਦਰ ਸਿੰਘ ਝੋਨੇ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਨੇ ਸੂਬੇ ਅਮਨ ਕਾਨੂੰਨ ਦੀ ਸਥਿਤੀ ਨੂੰ ਬੇਨਕਾਬ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗਸਟਰਵਾਦ ਵਿਰੁੱਧ ਕਾਰਵਾਈ ਵਰਗੇ ਮੁਹਿੰਮਾਂ ਦੇ ਪ੍ਰਚਾਰ ਦੇ ਬਾਵਜੂਦ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਪੁਲਿਸ ਮੁਲਾਜ਼ਮਾਂ ਦੀਆਂ ਹੋਈਆਂ ਹੱਤਿਆਵਾਂ ਨੇ ਵੀ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ’ਤੇ ਵੱਡੇ ਸਵਾਲ ਖੜੇ ਕੀਤੇ ਹਨ।