18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

21 ਨੂੰ ਰੋਸ ਮਾਰਚ ਤੇ 22 ਨੂੰ ਮੁਕੇਰੀਆਂ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ ਮੁਲਾਜ਼ਮ ਅਤੇ ਪੈਨਸ਼ਨਰਜ਼

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂ. ਟੀ.

Ad Position 21
No active advertisement
ਅਜੀਤ ਡੈਸਕ 19-10-2026
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂ. ਟੀ. ਮੁਲਾਜ਼ਮ, ਪੈਨਸ਼ਨਰ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਮੁਕੇਰੀਆਂ ਵਿਖੇ 21 ਅਕਤੂਬਰ ਨੂੰ ਰੋਸ ਮਾਰਚ ਤੇ 22 ਅਕਤੂਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪੈਨਸ਼ਨਰ ਯੂਨੀਅਨ ਤਰਸੇਮ ਹਰਚੰਦ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ ਅਤੇ ਪ. ਸ. ਸ. ਫ. ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ. ਅਤੇ ਹੋਰ ਮੰਗਾਂ ਤੋਂ ਪਾਸਾ ਵੱਟ ਰਹੀ ਹੈ ਜਿਸ ਦੇ ਰੋਸ਼ ਵਜੋਂ ਰੈਸਟ ਹਾਊਸ ਮੁਕੇਰੀਆਂ ਵਿਖੇ ਸਮੁੱਚੇ ਮੁਲਾਜ਼ਮਾਂ ਵਲੋਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ 10 ਤੋਂ 12 ਵਜੇ ਤੱਕ ਧਰਨਾ ਲਗਾਇਆ ਜਾਵੇਗਾ ਤੇ 21 ਨੂੰ ਰੋਸ ਮਾਰਚ ਕੱਢਿਆ ਜਾਵੇਗਾ ਤੇ 22 ਨੂੰ ਪੰਜਾਬ ਸਰਕਾਰ ਦਾ ਪੁਤਲਾ ਮਾਤਾ ਰਾਣੀ ਚੌਕ ਵਿਚ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਦੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਕੀਮਤ ਚੁਕਾਉਣੀ ਪਵੇਗੀ। ਇਸ ਮੌਕੇ ਬਲਵਿੰਦਰ ਟਾਕ, ਜਗਦੀਸ਼ ਸਿੰਘ, ਸੁਰਜੀਤ ਠਾਕੁਰ, ਭਗਵਾਨ ਸਿੰਘ, ਸੁਰਿੰਦਰ ਸਿੰਘ, ਸੁਜਾਨ ਸਿੰਘ, ਸੁਰਿੰਦਰ ਸਿੰਘ ਅਤੇ ਅਰਵਿੰਦ ਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਦਸੂਹਾ ਵਲੋਂ ਨਵ ਨਿਯੁਕਤ ਐਸ. ਐਚ. ਓ. ਦਸੂਹਾ ਨਾਲ ਬੈਠਕ ਅਗਲੀ ਖ਼ਬਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਕੈਂਸਰ ਜਾਂਚ ਕੈਂਪ ਲਗਾਇਆ
Ad Position 24