18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੇ. ਐਮ. ਐਸ. ਕਾਲਜ ਵਿਖੇ ਵਿਸ਼ਵ ਖ਼ੁਰਾਕ ਦਿਵਸ ਸੰਬੰਧੀ ਸਮਾਗਮ

ਦਸੂਹਾ, 18 ਅਕਤੂਬਰ (ਭੁੱਲਰ)-ਕੇ. ਐਮ.

Ad Position 21
No active advertisement
ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਵਿਸ਼ਵ ਖ਼ੁਰਾਕ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਹਿਮਾਚਲੀ ਲੋਕ ਨਾਚ ਦੀ ਪੇਸ਼ਕਾਰੀ ਕੀਤੀ ਅਤੇ ਕਾਲਜ ਦੇ ਫੈਕਲਟੀ ਮੈਂਬਰਾਂ ਨੂੰ ਭੋਜਨ ਪਰੋਸ ਕੇ ਪਰਾਹੁਣਚਾਰੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭੋਜਨ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਹਰ ਵਿਅਕਤੀ ਤੱਕ ਪੌਸ਼ਟਿਕ ਤੇ ਸੁਰੱਖਿਅਤ ਭੋਜਨ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਭੋਜਨ ਦੀ ਬਰਬਾਦੀ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਖ਼ੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੋਜਨ ਦੀ ਸਹੀ ਵਰਤੋਂ ਕਰੇ, ਲੋੜ ਅਨੁਸਾਰ ਹੀ ਭੋਜਨ ਲਵੇ ਤੇ ਇਸ ਦੀ ਬਰਬਾਦੀ ਨੂੰ ਰੋਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭੋਜਨ ਦੀ ਮਹੱਤਤਾ ਬਾਰੇ ਸਮਾਜ ਦੇ ਹਰ ਵਰਗ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਸੋਨਮ ਸਲਾਰੀਆ, ਕੋਆਰਡੀਨੇਟਰ ਮਾਂਗਟ ਰਾਮ ਤੇ ਹੋਰ ਫੈਕਲਟੀ ਮੈਂਬਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ
Ad Position 24