18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਬੱਚਿਆਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ

ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਜਾਣੂ ਕਰਵਾਉਣ ਦੇ ਮੱਦੇਨਜ਼ਰ ਪ੍ਰਿੰ. ਰਾਜਵਿੰਦਰ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਤੇ ਡਾ .

Ad Position 21
No active advertisement
ਅਜੀਤ ਡੈਸਕ 19-10-2026
ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਜਾਣੂ ਕਰਵਾਉਣ ਦੇ ਮੱਦੇਨਜ਼ਰ ਪ੍ਰਿੰ. ਰਾਜਵਿੰਦਰ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਤੇ ਡਾ . ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤਰਿੰਗ ਕਮੇਟੀ ਨੇ ਵਿਸ਼ੇਸ਼ ਸਹਿਯੋਗ ਨਾਲ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ। ਜਥੇਦਾਰ ਹਰਬੰਸ ਸਿੰਘ ਸਰਹਾਲਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੇ ਪਾਊਂਟਾ ਸਾਹਿਬ ਵਿਖੇ ਗੁਰਮਤਿ ਦਾ ਕੈਂਪ ਲਗਾਇਆ। ਉਨ੍ਹਾਂ ਬੱਚਿਆਂ ਨੂੰ ਪਹਿਲਾ ਗੁਰਦਵਾਰਾ ਮੰਜੀ ਸਾਹਿਬ ਆਲਮਗੀਰ, ਵੱਡਾ ਘੱਲੂਘਾਰਾ ਗੁਰਦੁਆਰਾ ਨਾਨਕਿਆਨਾ ਸੰਗਰੂਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਲੋਕਲ ਗੁਰਦੁਆਰੇ ਅਗਲੇ ਦਿਨ ਕਿੱਲਾ ਬਠਿੰਡਾ ਤੇ ਗੁਰਦੁਆਰਾ ਟੂਟੀ ਗੰਡੀ, ਸ੍ਰੀ ਮੁਕਤਸਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਏ ਇਨ੍ਹਾਂ ਬੱਚਿਆਂ ਵਿਚ ਸੰਤ ਬਾਬਾ ਹਰੀ ਸਿੰਘ ਪਬਲਿਕ ਸਕੂਲ ਚੇਲਾ, ਸਰਕਾਰੀ ਹਾਈ ਸਕੂਲ ਬੰਬਲੀ, ਦੋਆਬਾ ਪਬਲਿਕ ਸਕੂਲ ਤੇ ਹੋਰ ਬੱਚੇ ਸਨ। ਇਸ ਮੌਕੇ ਮਾ. ਅਮਰੀਕ ਸਿੰਘ, ਮਨਦੀਪ ਕੌਰ ਮਾਰੂਲੇ, ਮੈਡਮ ਰਾਜਵਿੰਦਰ ਕੌਰ ਕੋਟਫਤੂਹੀ, ਨਵਜੋਤ ਸਿੰਘ ਬੜੀਆਂ, ਪ੍ਰਭਜੋਤ ਸਿੰਘ ਬਾਹੋਵਾਲ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਜਿੱਤਣ ’ਤੇ ਡਾ. ਵਿਧੀ ਭੱਲਾ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24