ਐਡਵੋਕੇਟ ਦਮਨ ਨਰਵਾਲ ਦੀ ਅਗਵਾਈ ’ਚ ਕਾਂਗਰਸ ਦੀ ਮਜ਼ਬੂਤੀ ਲਈ ਹੋਈ ਇਕੱਤਰਤਾ
ਅੱਡਾ ਸਰਾਂ, 19 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਹਲਕਾ ਉੜਮੁੜ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਐਡਵੋਕੇਟ ਦਮਨਦੀਪ ਸਿੰਘ ਨਰਵਾਲ (ਬਿੱਲਾ ਸਰਪੰਚ) ਵਲੋਂ ਪਿੰਡ ਹੇਜਮਾਂ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਪਿੰਡ ਦੇ ਮੁਹਤਬਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਦਮਨ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨਾ ਅਤੇ ਕਾਂਗਰਸ ਪਾਰਟੀ ਦੀ ਸੋਚ ਤੇ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।
ਅੱਡਾ ਸਰਾਂ, 19 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਹਲਕਾ ਉੜਮੁੜ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਐਡਵੋਕੇਟ ਦਮਨਦੀਪ ਸਿੰਘ ਨਰਵਾਲ (ਬਿੱਲਾ ਸਰਪੰਚ) ਵਲੋਂ ਪਿੰਡ ਹੇਜਮਾਂ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਪਿੰਡ ਦੇ ਮੁਹਤਬਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਦਮਨ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨਾ ਅਤੇ ਕਾਂਗਰਸ ਪਾਰਟੀ ਦੀ ਸੋਚ ਤੇ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਵੋਟ ਚੋਰੀ ਵਰਗੇ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ। ਨਰਵਾਲ ਨੇ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਇਸ ਦੇ ਵਰਕਰਾਂ ਤੇ ਆਮ ਲੋਕਾਂ ਵਿਚ ਹੈ ਅਤੇ ਹਰ ਵਰਕਰ ਨੂੰ ਕਾਂਗਰਸ ਬਣਦਾ ਮਾਣ-ਸਤਿਕਾਰ ਦੇ ਰਹੀ ਹੈ । ਇਸ ਮੌਕੇ ਕੁਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਕਸ਼ਮੀਰੀ ਲਾਲ, ਤੀਰਥ ਸਿੰਘ, ਜਗਦੀਸ਼ ਸਿੰਘ, ਜਗਮੀਤ ਸਿੰਘ, ਜਸਬੀਰ ਸਿੰਘ ਪੰਚ, ਜਸਬੀਰ ਸਿੰਘ ਕਾਲੂ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਲੱਬਾ ਹੇਜਮਾਂ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।