20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਡਾ. ਇਸ਼ਾਂਕ ਕੁਮਾਰ ਦੇ ਘਰ ਦਾ ਘਿਰਾਓ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਤੇ ਹੋਰਨਾਂ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਘਰ ਦਾ ਘਿਰਾਓ ਕਰਕੇ ਰੋਸ ਧਰਨਾ ਲਗਾਇਆ।

Ad Position 21
No active advertisement
ਅਜੀਤ ਡੈਸਕ 20-10-2026
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਤੇ ਹੋਰਨਾਂ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਘਰ ਦਾ ਘਿਰਾਓ ਕਰਕੇ ਰੋਸ ਧਰਨਾ ਲਗਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਸੂਬੇ ‘ਚੋਂ ਨਸ਼ਾ ਖ਼ਤਮ ਕਰਨ ‘ਚ ਨਾਕਾਮ ਰਹੀ ਹੈ ਅਤੇ ਜੇਕਰ ਕੋਈ ਨਸ਼ਾ ਤਸਕਰਾਂ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਨੂੰ ਡਰਾਇਆ-ਧਮਕਾਇਆ ਜਾਂਦਾ ਹੈ ਤੇ ਅੰਤ ‘ਚ ਉਸ ਦਾ ਹਸ਼ਰ ਪਰਵਿੰਦਰ ਸਿੰਘ ਝੋਟੇ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਤਹਿਸ-ਨਹਿਸ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਪੱਧਰ ‘ਤੇ ਹਕੀਕਤ ਕੁੱਝ ਹੋਰ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸ਼ਹਿਰਾਂ ਤੇ ਕਸਬਿਆਂ ‘ਚ, ਬਲਕਿ ਪਿੰਡਾਂ ‘ਚ ਵੀ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਐਕਸ਼ਨ ਕਮੇਟੀ ਦੇ ਹਰੇਕ ਫ਼ੈਸਲੇ ‘ਚ ਸਾਥ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ‘ਚ ਯੂਨੀਅਨ ਦੇ ਆਗੂ ਤੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਲਗਾਇਆ ਅਗਲੀ ਖ਼ਬਰ ਜੰਗਲਾਤ ਵਿਭਾਗ ਵਲੋਂ ਨਾਜਾਇਜ਼ ਤੌਰ ’ਤੇ ਖ਼ੈਰ ਦੀਆਂ ਲੱਕੜਾਂ ਸਮੇਤ 7 ਕਾਬੂ, ਮਾਮਲਾ ਦਰਜ
Ad Position 24