ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਲਗਾਇਆ
ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਮਾਮਲੇ ‘ਚ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਵਲੋਂ ਇਥੇ ਹਲਕਾ ਵਿਧਾਇਕ ਦੀ ਰਿਹਾਇਸ਼ ਬਾਹਰ ਲਾਹਨਤ ਪੱਤਰ ਸੌਂਪਣ ਉਪਰੰਤ ਧਰਨਾ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਜ਼ਾਹਿਰ ਕੀਤਾ।
ਗ
ਗੜ੍ਹਸ਼ੰਕਰ ਵਿਖੇ ਵਿਧਾਇਕ ਦੀ ਰਿਹਾਇਸ਼ ਬਾਹਰ ਧਰਨਾ ਦੇਣ ਸਮੇਂ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ : ਧਾਲੀਵਾਲ
20-10-2026
ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਮਾਮਲੇ ‘ਚ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਵਲੋਂ ਇਥੇ ਹਲਕਾ ਵਿਧਾਇਕ ਦੀ ਰਿਹਾਇਸ਼ ਬਾਹਰ ਲਾਹਨਤ ਪੱਤਰ ਸੌਂਪਣ ਉਪਰੰਤ ਧਰਨਾ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਜ਼ਾਹਿਰ ਕੀਤਾ। ਧਰਨੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਰਜਿੰਦਰ ਸਿੰਘ ਚੱਕ ਸਿੰਘਾਂ, ਪਰਮਿੰਦਰ ਸਿੰਘ ਪੈਂਸਰਾਂ, ਕਿਰਤੀ ਕਿਸਾਨ ਯੂਨੀਅਨ ਵਲੋਂ ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ, ਅਕਾਲੀ ਆਗੂ ਹਰਪ੍ਰੀਤ ਸਿੰਘ ਰਿੰਕੂ ਬੇਦੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਜਸਵੰਤ ਸਿੰਘ ਭੱਠਲ, ਬਘੇਲ ਸਿੰਘ ਲੱਲੀਆਂ, ਮੁਲਾਜ਼ਮ ਆਗੂ ਬਲਵੰਤ ਰਾਮ, ਦਲਜੀਤ ਸਿੰਘ ਖੁਰਦਾਂ, ਹਜ਼ੂਰਾ ਸਿੰਘ ਪੈਲੀ ਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਖ਼ਿਲਾਫ਼ ਸੱਚਮੁੱਚ ਸੁਹਿਰਦ ਹੁੰਦੀ ਤਾਂ ਪੰਜਾਬ ਦਾ ਹੁਣ ਵਾਲਾ ਹਾਲ ਨਾ ਹੁੰਦਾ। ਬੁਲਾਰਿਆਂ ਨੇ ਸੂਬੇ ਵਿਚ ਸ਼ਰੇਆਮ ਨਸ਼ਾ ਵਿਕਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰਾਂ, ਪੁਲਿਸ ਤੇ ਸੱਤਾਧਾਰੀਆਂ ਦਾ ਇਕ ਗੱਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਬਦੌਲਤ ਹੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਦੀ ਜ਼ੁਬਾਨ ਹੁਣ ਗੋਲੀਆਂ ਮਾਰ ਕੇ ਬੰਦ ਕੀਤੀ ਜਾ ਰਹੀ ਹੈ। ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਨੂੰ ਘੇਰਦੇ ਹੋਏ ਬੁਲਾਰਿਆਂ ਨੇ ਸਥਾਨਕ ਮੁੱਦਿਆਂ ਨੂੰ ਲੈ ਕੇ ਵੀ ਹਲਕਾ ਵਿਧਾਇਕ ਖ਼ਿਲਾਫ਼ ਭੜਾਸ ਕੱਢੀ। ਬੁਲਾਰਿਆਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ ਤੇ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਧਰਨੇ ਦੌਰਾਨ ਸੁਰਿੰਦਰ ਸਿੰਘ ਦਾਰਾਪੁਰੀ, ਹਰਜਿੰਦਰ ਸਿੰਘ ਚੱਕ ਫੁੱਲੂ, ਪ੍ਰਭਜੋਤ ਸਿੰਘ ਸਹੋਤਾ, ਹੰਸ ਰਾਜ, ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।