20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਦੇ ਹੱਕਾਂ ਤੇ ਲੋਕ ਮਸਲਿਆਂ ਸੰਬੰਧੀ ਆਵਾਜ਼ ਏ ਪੰਜਾਬ ਪਾਰਟੀ ਦੀ ਚੱਬੇਵਾਲ ’ਚ ਮੀਟਿੰਗ

ਚੱਬੇਵਾਲ, 19 ਅਕਤੂਬਰ (ਰਾਜੀਵ ਭਾਰਦਵਾਜ)-ਆਵਾਜ਼ ਏ ਪੰਜਾਬ ਪਾਰਟੀ ਦੇ ਮੁੱਖ ਦਫ਼ਤਰ ਚੱਬੇਵਾਲ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦੀ ਨੂੰ ਮਜ਼ਬੂਤ ਕਰਨ, ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਚੱਬੇਵਾਲ, 19 ਅਕਤੂਬਰ (ਰਾਜੀਵ ਭਾਰਦਵਾਜ)-ਆਵਾਜ਼ ਏ ਪੰਜਾਬ ਪਾਰਟੀ ਦੇ ਮੁੱਖ ਦਫ਼ਤਰ ਚੱਬੇਵਾਲ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦੀ ਨੂੰ ਮਜ਼ਬੂਤ ਕਰਨ, ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਗੂਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਸੂਬੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਡਾ. ਕੁਲਵੰਤ ਸਿੰਘ ਚੱਬੇਵਾਲ, ਪੰਜਾਬ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਦੋਸਾਂਝ ਅਤੇ ਸੀਨੀਅਰ ਆਗੂ ਗੁਰਮੁਖ ਸਿੰਘ ਸੋਢੀ ਨੇ ਕਿਹਾ ਕਿ ਆਵਾਜ਼ ਏ ਪੰਜਾਬ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਾ ਤੇ ਉਨ੍ਹਾਂ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਸਰਕਾਰ, ਪ੍ਰਸ਼ਾਸਨ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਇਸ ਮੌਕੇ ਡਾ. ਸੋਢੀ ਰਾਮ, ਡਾ. ਪਵਨ ਕੁਮਾਰ, ਡਾ. ਵੀਰ ਸਿੰਘ, ਜਸ਼ਨਪ੍ਰੀਤ ਸਿੰਘ ਚੱਬੇਵਾਲ, ਚਰਨਜੀਤ ਸਿੰਘ ਚੰਨੀ, ਬਾਲ ਕ੍ਰਿਸ਼ਨ ਸ਼ਰਮਾ, ਉਂਕਾਰ ਸਿੰਘ, ਸਤਪਾਲ ਮਾਹਿਲਪੁਰ, ਵਿਪਨ ਕੁਮਾਰ ਪੰਡੋਰੀ, ਬਲਵੰਤ ਸਿੰਘ ਪਿੰਕੂ, ਨਰਿੰਦਰ ਸਿੰਘ, ਸਰਪੰਚ ਜੋਗਾ ਸਿੰਘ, ਸਰਬਜੀਤ ਸਾਬੀ ਅਤੇ ਰਾਮਧਨ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24