20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ

ਟਾਂਡਾ ਉੜਮੁੜ 19 ਅਕਤੂਬਰ (ਭਗਵਾਨ ਸਿੰਘ ਸੈਣੀ, ਗੁਰਾਇਆ) ਪੰਜਾਬ ਵਿਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਮਾਮਲਾ ਦਿਨੋਂ-ਦਿਨ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਉੜਮੁੜ ਤੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।

Ad Position 21
No active advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕਰਦੇ ਹੋਏ ਪਰਮਜੀਤ ਸਿੰਘ ਭੁੱਲਾ ਅਤੇ ਕਿਸਾਨ। ਤਸਵੀਰ : ਭਗਵਾਨ ਸਿੰਘ ਸੈਣੀ, ਗੁਰਾਇਆ 20-10-2026
ਟਾਂਡਾ ਉੜਮੁੜ 19 ਅਕਤੂਬਰ (ਭਗਵਾਨ ਸਿੰਘ ਸੈਣੀ, ਗੁਰਾਇਆ) ਪੰਜਾਬ ਵਿਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਮਾਮਲਾ ਦਿਨੋਂ-ਦਿਨ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਉੜਮੁੜ ਤੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਰਕਾਰ ਤੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਅਤੇ ਪੰਜਾਬ ਵਿਚ ਵਿਗੜ ਰਹੀ ਅਮਨ - ਕਾਨੂੰਨ ਦੀ ਸਥਿਤੀ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੇ ਅਤੇ ਮਾਮਲੇ ਵਿਚ ਇਨਸਾਫ਼ ਯਕੀਨੀ ਨਹੀਂ ਬਣਾਇਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀਆਂ ਵਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਗੰਭੀਰ ਮਸਲਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਹ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਦੌਰਾਨ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿਚ ਨਸ਼ਿਆਂ ਦੀ ਵਿਕਰੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਜਥੇਬੰਦੀਆਂ ਵਲੋਂ ਨਸ਼ਿਆਂ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜਥੇਬੰਦੀਆਂ ਵਲੋਂ ਲਾਹਨਤ ਪੱਤਰ ਸੌਂਪਿਆ। ਘਿਰਾਓ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਮੰਗਾਂ ਤੇ ਰੋਸ ਪ੍ਰਗਟਾਉਂਦਿਆਂ ਲਾਹਨਤ ਪੱਤਰ ਸੌਂਪਿਆ ਗਿਆ। ਇਸ ਮੌਕੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਿਯਮਾਂ ਦੀ ਪਾਲਣਾ ਕਰਦਿਆਂ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਗਿਆ, ਜੋ ਬਾਅਦ ਵਿਚ ਸ਼ਾਂਤਮਈ ਢੰਗ ਨਾਲ ਸਮਾਪਤ ਹੋ ਗਿਆ। ਇਸ ਮੌਕੇ ਨਿਸ਼ਾਨ ਸਿੰਘ ਮੁਲਤਾਨੀ, ਗੁਰਜੀਤ ਸਿੰਘ ਕੰਗ, ਸੁਖਦੇਵ ਸਿੰਘ ਮਿਆਣੀ, ਗਣੇਸ਼ ਦੁਸਾਂਝ ਨੱਥੂਪੁਰੀਆ, ਸੁਖਬੀਰ ਸਿੰਘ ਜੋੜਾ, ਜਸਵਿੰਦਰ ਸਿੰਘ ਰਾਣੀ ਪਿੰਡ ਮੁੱਖਾ ਰਾਣੀ ਪਿੰਡ, ਰਜਿੰਦਰ ਸਿੰਘ, ਸਰਪੰਚ ਕਸ਼ਮੀਰ ਸਿੰਘ, ਫੱਤਾ ਕੁੱਲਾ, ਕੁਲਦੀਪ ਸਿੰਘ ਬੇਗੋਵਾਲ, ਗੁਰਸੇਵਕ ਸਿੰਘ ਟਾਹਲੀ, ਮੁੱਖਾ ਰਾਣੀ ਪਿੰਡ, ਮੋਹਦੀਪ ਸਿੰਘ, ਗੌਰਵ ਖੁੱਡਾ, ਤਨਿੰਦਰ ਸਿੰਘ ਖਰਲਾਂ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮਾਂ ਨੇ ਚੈਕਿੰਗ ਦੌਰਾਨ ਦੁੱਧ ਦੇ 2, ਦਹੀਂ ਦਾ 1 ਤੇ ਮਠਿਆਈ ਦੇ 3 ਸੈਂਪਲ ਭਰੇ ਅਗਲੀ ਖ਼ਬਰ ਪੰਜਾਬ ਦੇ ਹੱਕਾਂ ਤੇ ਲੋਕ ਮਸਲਿਆਂ ਸੰਬੰਧੀ ਆਵਾਜ਼ ਏ ਪੰਜਾਬ ਪਾਰਟੀ ਦੀ ਚੱਬੇਵਾਲ ’ਚ ਮੀਟਿੰਗ
Ad Position 24