29 ਸੋਨ ਤਗਮੇ ਜਿੱਤ ਕੇ ਹਾਸਿਲ ਕੀਤਾ ਪਹਿਲਾ ਸਥਾਨ, ਵਿਦਿਆਰਥੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਤੇ ਸਪੋਰਟਸ ਹੈੱਡ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਗਈਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਈਆਂ। 16 ਅਕਤੂਬਰ ਤੋਂ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਤੇ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਤੇ ਸਪੋਰਟਸ ਹੈੱਡ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਗਈਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਈਆਂ। 16 ਅਕਤੂਬਰ ਤੋਂ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਤੇ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖੇਡ ਮੁਕਾਬਲਿਆਂ ਦੌਰਾਨ ਦੌੜਾਂ, ਲੰਬੀ ਛਾਲ, ਖੋ-ਖੋ, ਵਾਲੀਬਾਲ, ਬਾਸਕਟਬਾਲ, ਬੈਡਮਿੰਟਨ, ਟੈਨਿਸ, ਰੱਸਾਕਸ਼ੀ ਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 29 ਸੋਨ ਤਗਮੇ ਜਿੱਤੇ ਅਤੇ ਓਵਰਆਲ ਟਰਾਫ਼ੀ ਆਪਣੇ ਨਾਂਅ ਕੀਤੀ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਾ ਕੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਾਰੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਤਗਮੇ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਬੋਰਡ ਮੈਂਬਰ ਬਲਵਿੰਦਰ ਕੌਰ ਮਾਰਸ਼ਲ ਤੇ ਕੁਲਵਿੰਦਰ ਕੌਰ ਮਾਰਸ਼ਲ, ਪ੍ਰਿੰਸੀਪਲ ਰਮਨਦੀਪ ਸਿੰਘ, ਪ੍ਰਿੰਸੀਪਲ ਪਰਵਿੰਦਰ ਸਿੰਘ, ਸੀ. ਈ. ਓ. ਕਮਲਪ੍ਰੀਤ ਸਿੰਘ, ਤਿੰਨਾਂ ਸਕੂਲਾਂ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।