19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਸੁੱਖ ਸਾਗਰ ਸਾਹਿਬ ਮਿਰਜ਼ਾਪੁਰ ਜੰਡੇ ’ਚ ਸਮਾਗਮ

ਗੜ੍ਹਦੀਵਾਲਾ, 19 ਅਕਤੂਬਰ (ਚੱਗਰ)-ਸੰਤ ਬਾਬਾ ਹਰਭਜਨ ਸਿੰਘ ਪਟਿਆਲਾ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਪਿੰਡ ਮਿਰਜ਼ਾਪੁਰ ਜੰਡੇ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ। ਅੱਜ ਦੇ ਦੀਵਾਨ ਵਿਚ ਬਾਬਾ ਗੁਰਪ੍ਰੀਤ ਸਿੰਘ ਨੇ ਕਥਾ-ਕੀਰਤਨ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੇ ਤੇ ਬਾਣੀ ਨਾਲ ਪਿਆਰ ਕਰਨ।

Ad Position 21
No active advertisement
ਅਜੀਤ ਡੈਸਕ 20-10-2026
ਗੜ੍ਹਦੀਵਾਲਾ, 19 ਅਕਤੂਬਰ (ਚੱਗਰ)-ਸੰਤ ਬਾਬਾ ਹਰਭਜਨ ਸਿੰਘ ਪਟਿਆਲਾ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਪਿੰਡ ਮਿਰਜ਼ਾਪੁਰ ਜੰਡੇ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ। ਅੱਜ ਦੇ ਦੀਵਾਨ ਵਿਚ ਬਾਬਾ ਗੁਰਪ੍ਰੀਤ ਸਿੰਘ ਨੇ ਕਥਾ-ਕੀਰਤਨ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੇ ਤੇ ਬਾਣੀ ਨਾਲ ਪਿਆਰ ਕਰਨ। ਇਸ ਤੋਂ ਪਹਿਲਾਂ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਇਸ਼ਵਰਜੋਤ ਕੌਰ ਆਦਿ ਸਮੇਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਧਰਮ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲੂ ਰਾਮ ਬੀਟਨ ਬਣੇ ਹਰੋਲੀ ਬਲਾਕ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਗਲੀ ਖ਼ਬਰ ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਸਮਾਗਮ
Ad Position 24