19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੁੱਡਲੈਂਡ ਓਵਰਸੀਜ਼ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਦੁਸਹਿਰੇ (ਵਿਜੇ ਦਸ਼ਮੀ) ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ, ਨਾਚਾਂ, ਨਾਟਕੀ ਦ੍ਰਿਸ਼ਾਂ ਨੂੰ ਪੇਸ਼ ਕੀਤਾ।

Ad Position 21
No active advertisement
ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਮਨਾਏ ਦੁਸਹਿਰੇ ਦੇ ਤਿਉਹਾਰ ਦਾ ਦ੍ਰਿਸ਼। ਤਸਵੀਰਾਂ : ਹਮਸ਼ਾਇਨ ਸਟੂਡੀਓ 20-10-2026
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਦੁਸਹਿਰੇ (ਵਿਜੇ ਦਸ਼ਮੀ) ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ, ਨਾਚਾਂ, ਨਾਟਕੀ ਦ੍ਰਿਸ਼ਾਂ ਨੂੰ ਪੇਸ਼ ਕੀਤਾ। ਵਿਦਿਆਰਥੀਆਂ ਨੇ ‘ਰਾਮ-ਲੀਲ੍ਹਾ’ ਦੇ ਮੁੱਖ ਪੜਾਵਾਂ ਨੂੰ ਬਹੁਤ ਹੀ ਸਜੀਵ ਢੰਗ ਨਾਲ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਇਨ੍ਹਾਂ ਪੇਸ਼ਕਾਰੀਆਂ ਨੇ ਵਿਦਿਆਰਥੀਆਂ ਵਿਚ ਹਿੰਮਤ, ਰਵਾਇਤੀ ਕਦਰਾਂ-ਕੀਮਤਾਂ, ਸਵੈ-ਅਨੁਸ਼ਾਸਨ ਤੇ ਨੈਤਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਜਗਾਇਆ। ਇਸ ਉਪਰਾਲੇ ਰਾਹੀਂ, ਵਿਦਿਆਰਥੀਆਂ ਨੇ ਸਿੱਖਿਆ ਕਿ ਸਥਾਈ ਸਫਲਤਾ ਤੇ ਇਕ ਆਦਰਸ਼ ਸ਼ਖ਼ਸੀਅਤ ਦਾ ਨਿਰਮਾਣ ਕੇਵਲ ਛਿਣਭੰਗੁਰ ਲਾਲਸਾਵਾਂ ਅਤੇ ਨਕਾਰਾਤਮਿਕ ਪ੍ਰਵਿਰਤੀਆਂ ‘ਤੇ ਕਾਬੂ ਪਾ ਕੇ ਹੀ ਕੀਤਾ ਜਾ ਸਕਦਾ ਹੈ। ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਇਸ ਗੌਰਵਮਈ ਸਮਾਗਮ ਦੀ ਸ਼ੋਭਾ ਵਧਾਈ। ਸਕੂਲ ਦੀ ਪ੍ਰਿੰਸੀਪਲ ਪੂਜਾ ਧੀਮਾਨ ਨੇ ਵਿਜੇ ਦਸ਼ਮੀ ਦੇ ਜਸ਼ਨਾਂ ਦੌਰਾਨ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੁਰਾਈਆਂਂ ਜਿਵੇਂ ਕਿ ਮੰਦੇ ਵਿਚਾਰ, ਕਾਮ, ਕ੍ਰੋਧ, ਲੋਭ, ਮੋਹ, ਹੰਕਾਰ, ਹਿੰਸਾ ਤੇ ਚੋਰੀ ਨੂੰ ਤਿਆਗਣ ਅਤੇ ਇਸ ਦੀ ਬਜਾਏ ਆਪਣੇ ਜੀਵਨ ’ਚ ਚੰਗੇ ਗੁਣਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਕਈ ਤਰ੍ਹਾਂ ਦੇ ਤਿਉਹਾਰਾਂ ਤੇ ਰਾਸ਼ਟਰੀ ਦਿਹਾੜਿਆਂ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਦੇ ਨਵਰਾਤਰਿਆਂ ’ਤੇ ਕਰਨਾਣਾ ’ਚ ਹਵਨ ਯੱਗ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24