ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਮਨੋਰੰਜਕ ਮੇਲੇ ਦਾ ਆਯੋਜਨ
ਨੰਗਲ ਬਿਹਾਲਾਂ, 20 ਅਕਤੂਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਲੋਂ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਨੋਰੰਜਕ ਮੇਲੇ ਦਾ ਆਯੋਜਨ ਕੀਤਾ। ਮੇਲੇ ਵਿਚ ਜਮਾਤ ਨਰਸਰੀ ਤੋਂ ਲੈ ਕੇ ਜਮਾਤ ਤੀਸਰੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਨੰਗਲ ਬਿਹਾਲਾਂ, 20 ਅਕਤੂਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਲੋਂ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਨੋਰੰਜਕ ਮੇਲੇ ਦਾ ਆਯੋਜਨ ਕੀਤਾ। ਮੇਲੇ ਵਿਚ ਜਮਾਤ ਨਰਸਰੀ ਤੋਂ ਲੈ ਕੇ ਜਮਾਤ ਤੀਸਰੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ’ਚ ਬੱਚਿਆਂ ਦੇ ਲਈ ਕਈ ਪ੍ਰਕਾਰ ਦੀਆਂ ਖੇਡਾਂ, ਮਨੋਰੰਜਨ ਭਰਪੂਰ ਗਤੀਵਿਧੀਆਂ ਦਾ ਪ੍ਰਬੰਧ ਕੀਤਾ, ਜਿਨ੍ਹਾਂ ਦਾ ਬੱਚਿਆਂ ਨੇ ਆਪਣੇ ਸਾਥੀਆਂ ਨਾਲ ਭਰਪੂਰ ਅਨੰਦ ਲਿਆ। ਭਿੰਨ-ਭਿੰਨ ਪ੍ਰਕਾਰ ਦੀਆਂ ਗਤੀਵਿਧੀਆਂ ਨੇ ਬੱਚਿਆਂ ਦੀ ਰਚਨਾਤਮਿਕਤਾ, ਸਹਿਯੋਗ ਦੀ ਭਾਵਨਾ ਤੇ ਆਤਮ ਵਿਸ਼ਵਾਸ ਨੂੰ ਵਧਾਇਆ। ਮੇਲੇ ਦਾ ਵਾਤਾਵਰਨ ਖ਼ੁਸ਼ੀਆਂ ਤੇ ਉਤਸ਼ਾਹ ਭਰਪੂਰ ਰਿਹਾ। ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਇਸ ਪ੍ਰਕਾਰ ਦੀਆਂ ਗਤੀਵਿਧੀਆਂ ਬੱਚਿਆਂ ਵਿਚ ਮਾਨਸਿਕ ਵਿਕਾਸ, ਸਮਾਜਿਕ ਅਤੇ ਵਿਅਕਤੀਤਵ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਪੜ੍ਹਾਈ ਦੇ ਨਾਲ-ਨਾਲ ਮਨੋਰੰਜਕ ਗਤੀਵਿਧੀਆਂ ਬੱਚਿਆਂ ਨੂੰ ਨਵੀਂ ਊਰਜਾ ਤੇ ਦਿਸ਼ਾ ਪ੍ਰਦਾਨ ਕਰਦੀਆਂ ਹਨ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੌਕਿਆਂ ਦੁਆਰਾ ਬੱਚਿਆਂ ਵਿਚ ਸਕਾਰਾਤਮਿਕ ਤੇ ਆਪਸੀ ਭਾਈਚਾਰੇ ਦਾ ਵਿਕਾਸ ਹੁੰਦਾ ਹੈ।