20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਏਗਾ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ-ਵਿਜੇ ਅਰੋੜਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਪ੍ਰਧਾਨ ਵਿਜੇ ਅਰੋੜਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦੇ ਉਦੇਸ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ, ਉਮੇਸ਼ ਰਾਣਾ, ਰਾਜੇਸ਼ ਨੰਦਾ, ਅਸ਼ਵਨੀ ਦੱਤਾ ਤੇ ਸੂਰਜ ਕੁਮਾਰ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 21-10-2026
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਪ੍ਰਧਾਨ ਵਿਜੇ ਅਰੋੜਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦੇ ਉਦੇਸ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ, ਉਮੇਸ਼ ਰਾਣਾ, ਰਾਜੇਸ਼ ਨੰਦਾ, ਅਸ਼ਵਨੀ ਦੱਤਾ ਤੇ ਸੂਰਜ ਕੁਮਾਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸਮਾਜ ਵਿਚ ਵਧ ਰਹੀ ਨਸ਼ਿਆਂ ਦੀ ਸਮੱਸਿਆ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਵਿਜੇ ਅਰੋੜਾ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੇ ਸਾਹਮਣੇ ਇਕ ਗੰਭੀਰ ਚੁਨੌਤੀ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਕਲੱਬ ਵਲੋਂ ਜਲਦ ਹੀ ਵੱਖ-ਵੱਖ ਇਲਾਕਿਆਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕਾਲਜਾਂ ’ਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਭ ਤੋਂ ਮਜ਼ਬੂਤ ਨੀਂਹ ਹੈ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਟਰੱਕ ਅਤੇ ਕਾਰ ਦੀ ਟੱਕਰ ’ਚ 2 ਗੰਭੀਰ ਜ਼ਖ਼ਮੀ
Ad Position 24