22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਮੋਮਬੱਤੀ ਮਾਰਚ

ਕੋਟਫ਼ਤੂਹੀ, 21 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿਛਲੇ ਦਿਨੀਂ ਪਰਵਿੰਦਰ ਸਿੰਘ ਝੋਟੇ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਰੋਸ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਡਾ ਕੋਟਫ਼ਤੂਹੀ ਵਿਖੇ ਓ. ਬੀ.

Ad Position 21
No active advertisement
ਅਜੀਤ ਡੈਸਕ 22-10-2026
ਕੋਟਫ਼ਤੂਹੀ, 21 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿਛਲੇ ਦਿਨੀਂ ਪਰਵਿੰਦਰ ਸਿੰਘ ਝੋਟੇ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਰੋਸ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਡਾ ਕੋਟਫ਼ਤੂਹੀ ਵਿਖੇ ਓ.ਬੀ.ਸੀ. ਕਾਂਗਰਸ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਬਾਜ਼ਾਰ ’ਚੋਂ ਹੁੰਦਾ ਹੋਇਆ ਬਿਸਤ ਦੁਆਬ ਨਹਿਰ ਵਾਲੇ ਪੁਲ ’ਤੇ ਆ ਕੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਨਸ਼ਿਆਂ ਦੇ ਵਿਰੁੱਧ ਲੰਬੀ ਲੜਾਈ ਲੜੀ ਅਤੇ ਅਖੀਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਮਕਸਦ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਹੈ। ਇਸ ਮੌਕੇ ਉਂਕਾਰ ਸਿੰਘ, ਜੈ ਗਣੇਸ਼, ਗਰਦਾਵਰ ਕੁਮਾਰ, ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ, ਅਰਜੁਨ, ਬਲਜਿੰਦਰ ਸਿੰਘ, ਮਨਜੀਤ ਕੁਮਾਰ, ਨਵਰੱਤਨ, ਗੌਰਵ, ਕੁਲ ਬ੍ਰਹਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਕੱਲ੍ਹ
Ad Position 24