22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਨਾਨਕ ਦਰਬਾਰ ’ਚ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਸੈਨਾ ਵੱਲੋਂ ਗੁਰਦੁਆਰਾ ਨਾਨਕ ਦਰਬਾਰ ਵਿਖੇ ਬੱਚਿਆ ਦੇ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਜੇਤੂ ਬੱਚਿਆਂ ਨੂੰ ਲੇਖਣ ਸਮਗਰੀ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਸੈਨਾ ਵੱਲੋਂ ਗੁਰਦੁਆਰਾ ਨਾਨਕ ਦਰਬਾਰ ਵਿਖੇ ਬੱਚਿਆ ਦੇ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਜੇਤੂ ਬੱਚਿਆਂ ਨੂੰ ਲੇਖਣ ਸਮਗਰੀ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸ਼ਹੀਦ ਭਗਤ ਸਿੰਘ ਸੈਨਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਇੰਦਰਜੀਤ ਸਿੰਘ, ਬਲਦੇਵ ਸਿੰਘ, ਮੰਨਾ ਸੈਣੀ, ਸੁਰਜੀਤ ਸਿੰਘ, ਪਰਮਿੰਦਰ ਸਾਗਰ, ਸੁਰਿੰਦਰ ਸ਼ਿੰਦਾ ਨੇ ਰਵਿੰਦਰ ਸ਼ਰਮਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਲਵਪ੍ਰੀਤ ਰਾਜੂ, ਧਰਮਪਾਲ ਬਰੋਟੀ, ਮੋਹਿਤ ਰਾਜੂ, ਆਰਤੀ, ਹਰਲੀਨ, ਮਨਜੀਤ ਕੋਰ, ਨਿਸ਼ਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਕਾਂਗਰਸੀ ਨੇਤਾ ਮੁਨੀਸ਼ ਚੱਢਾ ਨੇ ਦਾਤਾਰਪੁਰ ਦੇ ਸ਼ਕਤੀ ਦੁਰਗਾ ਮੰਦਰ ਵਿਖੇ ਟੇਕਿਆ ਮੱਥਾ
Ad Position 24