21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਪੁਲਿਸ ਸੂਬੇ ’ਚ ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ -ਸੰਦੀਪ ਕੁਮਾਰ ਮਲਿਕ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸ਼ਹੀਦ ਹੋਣ ਵਾਲੇ ਫੋਰਸਾਂ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ । ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਸ਼ਹੀਦ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਦੀਆਂ ਵਡਮੁੱਲੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਇਹ ਕੁਰਬਾਨੀਆਂ ਦੇਸ਼ ਦੀ ਏਕਤਾ-ਅਖੰਡਤਾ ਨੂੰ ਮਜ਼ਬੂਤ ਰੱਖਣ ਲਈ ਸੁਨਹਿਰੀ ਇਤਿਹਾਸ ਹੈ ।

Ad Position 21
No active advertisement
ਡੀ.ਸੀ. ਅਤੇ ਐੱਸ.ਐੱਸ.ਪੀ. ਤੇ ਹੋਰਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨਜ਼ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਹੋਰ ਅਧਿਕਾਰੀ। ਤਸਵੀਰ: ਹਮਸ਼ਾਇਨ ਸਟੂਡੀਓ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸ਼ਹੀਦ ਹੋਣ ਵਾਲੇ ਫੋਰਸਾਂ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ । ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਸ਼ਹੀਦ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਦੀਆਂ ਵਡਮੁੱਲੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਇਹ ਕੁਰਬਾਨੀਆਂ ਦੇਸ਼ ਦੀ ਏਕਤਾ-ਅਖੰਡਤਾ ਨੂੰ ਮਜ਼ਬੂਤ ਰੱਖਣ ਲਈ ਸੁਨਹਿਰੀ ਇਤਿਹਾਸ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਰਾਜ ਅੰਦਰ ਅਮਨ-ਕਾਨੂੰਨ ਵਿਵਸਥਾ ਨੂੰ ਹਰ ਹਾਲ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਅਨੇਕਾਂ ਅਧਿਕਾਰੀਆਂ ਅਤੇ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਭਾਈਚਾਰੇ ਦੀ ਬਰਕਰਾਰੀ ਲਈ ਆਪਣੀਆਂ ਜਾਨਾਂ ਤੱਕ ਦੀ ਪ੍ਰਵਾਹ ਨਹੀਂ ਕੀਤੀ ਜੋ ਪੂਰੀ ਫੋਰਸ ਲਈ ਪ੍ਰੇਰਣਾਸਰੋਤ ਹੈ । ਉਨ੍ਹਾਂ ਦੱਸਿਆ ਕਿ ਦੇਸ਼ ਅੰਦਰ 21 ਅਕਤੂਬਰ ਨੂੰ ਵੱਖ-ਵੱਖ ਸੂਬਿਆਂ ਵਿਚ ਪੁਲਿਸ ਅਤੇ ਕੇਂਦਰੀ ਫੋਰਸਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਿੱਜਦਾ ਕੀਤਾ ਜਾਂਦਾ ਹੈ ਕਿਉਂਕਿ ਅੱਜ ਦੇ ਦਿਨ 1959 ਵਿਚ ਲਦਾਖ਼ ਦੇ ਹਾਟ ਸਪਰਿੰਗ ਨਾਮ ਦੀ ਜਗ੍ਹਾ ’ਤੇ ਸਬ-ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਵਾਲੀ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਟੁਕੜੀ ’ਤੇ ਚੀਨੀ ਫ਼ੌਜੀਆਂ ਨੇ ਘਾਤ ਲਾ ਕੇ 10 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਹੀਦ ਪੁਲਿਸ ਅਫ਼ਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕੁੱਲ 154 ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਹੀਦੀਆਂ ਪਾਈਆਂ ਹਨ ਜਿਨ੍ਹਾਂ ਨੂੰ ਪੂਰੇ ਦੇਸ਼ ਵੱਲੋਂ ਸਿਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਤਪਰ ਹੈ ਅਤੇ ਸ਼ਹੀਦ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। ਯਾਦਗਾਰੀ ਦਿਵਸ ਮੌਕੇ ਸਮੂਹ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ । ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਯਾਦਗਾਰੀ ਚਿੰਨ੍ਹ ਦਿੱਤੇ ਗਏ ਅਤੇ ਪਰਿਵਾਰਕ ਮੈਂਬਰਾਂ ਦੇ ਮਸਲੇ ਵੀ ਸੁਣੇ। ਇਸ ਤੋਂ ਪਹਿਲਾਂ ਸੋਗ ਪਰੇਡ ਵੱਲੋਂ ਸੋਗ ਸਲਾਮੀ ਦਿੱਤੀ ਗਈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਫੋਰਸਾਂ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਨਾਮ ਪੜ੍ਹੇ ਗਏ । ਇਸ ਮੌਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਾਹਨਤ ਪੱਤਰ ਸੌਂਪਣ ਲਈ ਵੱਖ-ਵੱਖ ਜਥੇਬੰਦੀਆਂ ‘ਆਪ’ ਵਿਧਾਇਕ ਦੀ ਰਿਹਾਇਸ਼ ਬਾਹਰ ਪੁੱਜੀਆਂ ਅਗਲੀ ਖ਼ਬਰ ਦੁਸਹਿਰਾ ਕਮੇਟੀ ਪ੍ਰਧਾਨ ਸ਼ੁਭਮ ਬਿੱਲਾ ਦੀ ਅਗਵਾਈ ਹੇਠ ਟਾਂਡਾ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
Ad Position 24