ਜਨਮ ਦਿਨ ਮੌਕੇ ਸਾਂਝੀ ਰਸੋਈ ਲਈ ਰਾਸ਼ੀ ਭੇਟ
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਥੇ ਹਰ ਰੋਜ਼ 500 ਤੋਂ ਵੱਧ ਲੋੜਵੰਦ ਲੋਕ ਭੋਜਨ ਦਾ ਲਾਭ ਲੈ ਰਹੇ ਹਨ। ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਟੀ. ਆਰ. ਵੈਦ ਵਾਸੀ ਰਾਮਗੜ੍ਹ ਹੁਸ਼ਿਆਰਪੁਰ ਵਲੋਂ ਆਪਣੇ ਜਨਮ ਦਿਨ ਮੌਕੇ ‘ਬੁੱਕ-ਏ-ਡੇ’ ਤਹਿਤ ਸਾਂਝੀ ਰਸੋਈ ਲਈ ਰਕਮ 5,100 ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੇਖਾਕਾਰ ਸਰਬਜੀਤ ਵੀ ਮੌਜੂਦ ਸਨ।