23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੈਨਸ਼ਨਰ ਐਸੋਸੀਏਸ਼ਨ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੰਡਲ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੰਘਰਸ਼ ਪ੍ਰੋਗਰਾਮ ਤਹਿਤ ਇਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਾਂਝੇ ਤੌਰ ‘ਤੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਪੈਨਸ਼ਨਰ ਐਸੋਸੀਏਸ਼ਨ ਵਲੋਂ ਇੰਜ.

Ad Position 21
No active advertisement
ਅਜੀਤ ਡੈਸਕ 23-10-2026
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੰਘਰਸ਼ ਪ੍ਰੋਗਰਾਮ ਤਹਿਤ ਇਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਾਂਝੇ ਤੌਰ ‘ਤੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਪੈਨਸ਼ਨਰ ਐਸੋਸੀਏਸ਼ਨ ਵਲੋਂ ਇੰਜ. ਕਮਲ ਦੇਵ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅਮਰੀਕ ਸਿੰਘ ਸਹੋਤਾ ਵਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਇੰਜ. ਕਮਲ ਦੇਵ, ਅਮਰੀਕ ਸਿੰਘ ਸਕੱਤਰ, ਅਸ਼ਵਨੀ ਕੁਮਾਰ ਸਰਕਲ ਸਕੱਤਰ, ਮੂਲ ਰਾਜ ਸ਼ਰਮਾ, ਸਵਰਨ ਸਿੰਘ, ਸੋਢੀ ਲਾਲ, ਰਾਮ ਪਾਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅਮਰੀਕ ਸਿੰਘ ਮੰਡਲ ਸਕੱਤਰ, ਸੰਦੀਪ ਕੁਮਾਰ, ਕੁਲਦੀਪ ਕੁਮਾਰ, ਸਚਿਨ ਕਪੂਰ, ਸ਼ੁਭਮ ਕੁਮਾਰ, ਸੰਦੀਪ ਸਿੰਘ ਨੇ ਸੰਬੋਧਨ ਕਰਦਿਆਂ ਦੌਰਾਨ ਨਸ਼ਿਆਂ ਖ਼ਿਲਾਫ਼ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ਼ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਇਹ ਬਿਰਤਾਂਤ ਸਿਰਜ ਰਹੀ ਹੈ ਜਿਵੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਗਏ ਹਨ। ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਾਰੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਫੁੱਟਬਾਲ ਖੇਡਾਂ ’ਚ ਬਲਾਕ ਮਾਹਿਲਪੁਰ-1 ਦੇ ਲੜਕੇ ਤੇ ਲੜਕੀਆਂ ਜੇਤੂ ਅਗਲੀ ਖ਼ਬਰ ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪਹਿਲੀ ਤੋਂ ਤਿੱਖੇ ਸੰਘਰਸ਼ ਦਾ ਐਲਾਨ
Ad Position 24