23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੇਂਟ ਸੋਲਜਰ ਸਕੂਲ ’ਚ ‘ਬੈੱਸਟ ਆਊਟ ਆਫ਼ ਵੇਸਟ’ ਵਿਸ਼ੇ ’ਤੇ ਪ੍ਰਦਰਸ਼ਨੀ ਲਗਾਈ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ‘ਬੈੱਸਟ ਆਊਟ ਆਫ਼ ਵੇਸਟ’ ਵਿਸ਼ੇ ‘ਤੇ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵੇਸਟ ਮੈਟੀਰੀਅਲ ਤੋਂ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਤੇ ਉਪਯੋਗੀ ਵਸਤੂਆਂ ਤਿਆਰ ਕਰਕੇ ਸਵੱਛਤਾ, ਮੁੜ ਵਰਤੋਂ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ‘ਬੈੱਸਟ ਆਊਟ ਆਫ਼ ਵੇਸਟ’ ਵਿਸ਼ੇ ‘ਤੇ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵੇਸਟ ਮੈਟੀਰੀਅਲ ਤੋਂ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਤੇ ਉਪਯੋਗੀ ਵਸਤੂਆਂ ਤਿਆਰ ਕਰਕੇ ਸਵੱਛਤਾ, ਮੁੜ ਵਰਤੋਂ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਸੰਬੰਧੀ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੇਸਟ ਮੈਟੀਰੀਅਲ ਤੋਂ ਸਜਾਵਟ ਸਮੇਤ ਕਈ ਤਰ੍ਹਾਂ ਦੀਆਂ ਉਪਯੋਗੀ ਵਸਤੂਆਂ ਤਿਆਰ ਕੀਤੀਆਂ। ਪ੍ਰਦਰਸ਼ਨੀ ਦਾ ਨਿਰੀਖਣ ਕਰਨ ਲਈ ਨਗਰ ਕੌਂਸਲ ਦਫ਼ਤਰ, ਗੜ੍ਹਦੀਵਾਲਾ ਵਲੋਂ ਸੀ. ਐੱਫ. ਜਸਵਿੰਦਰ ਕੌਰ, ਰਜਨੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਪਹੁੰਚੀ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਦੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਤੇ ਅਜਿਹੀਆਂ ਵਸਤੂਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ, ਜਿਨ੍ਹਾਂ ਨੂੰ ਰੀਸਾਈਕਲ ਕਰਕੇ ਦੁਬਾਰਾ ਵਰਤਿਆ ਜਾ ਸਕੇ। ਪ੍ਰਦਰਸ਼ਨੀ ਨੂੰ ਸਫਲ ਬਣਾਉਣ ਵਿਚ ਡੀ. ਪੀ. ਚੈਂਚਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਸਕੂਲ ਵਲੋਂ ਬਾਲ ਤਸਕਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਵਲੋਂ ਖੁੰਬਾਂ ਦੀ ਕਾਸ਼ਤ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
Ad Position 24