23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਸਕੂਲ ਵਲੋਂ ਬਾਲ ਤਸਕਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਪਿੰਡ ਫੁਗਲਾਣਾ ਵਿਖੇ ਬਾਲ ਤਸਕਰੀ ਦੇ ਗੰਭੀਰ ਮੁੱਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਤੇ ਕਾਨੂੰਨੀ ਸਹਾਇਤਾ ਆਊਟਰੀਚ ਗਤੀਵਿਧੀ ਕਰਵਾਈ ਗਈ। ਇਹ ਪ੍ਰੋਗਰਾਮ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਵਿਭਾਗ ਮੁਖੀ ਪ੍ਰਿਯੰਕਾ ਪੁਰੀ ਦੀ ਯੋਗ ਅਗਵਾਈ ਹੇਠ ਤੇ ਕੋਆਰਡੀਨੇਟਰ ਰਾਹੁਲ ਮਢਾਰਾ ਤੇ ਅਲਕਾ ਰਾਣੀ ਸਹਾਇਕ ਪ੍ਰੋਫ਼ੈਸਰ ਦੀ ਦੇਖ-ਰੇਖ ਵਿਚ ਸਫਲਤਾਪੂਰਵਕ ਨੇਪਰੇ ਚੜ੍ਹਿਆ।

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਪਿੰਡ ਫੁਗਲਾਣਾ ਵਿਖੇ ਬਾਲ ਤਸਕਰੀ ਦੇ ਗੰਭੀਰ ਮੁੱਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਤੇ ਕਾਨੂੰਨੀ ਸਹਾਇਤਾ ਆਊਟਰੀਚ ਗਤੀਵਿਧੀ ਕਰਵਾਈ ਗਈ। ਇਹ ਪ੍ਰੋਗਰਾਮ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਵਿਭਾਗ ਮੁਖੀ ਪ੍ਰਿਯੰਕਾ ਪੁਰੀ ਦੀ ਯੋਗ ਅਗਵਾਈ ਹੇਠ ਤੇ ਕੋਆਰਡੀਨੇਟਰ ਰਾਹੁਲ ਮਢਾਰਾ ਤੇ ਅਲਕਾ ਰਾਣੀ ਸਹਾਇਕ ਪ੍ਰੋਫ਼ੈਸਰ ਦੀ ਦੇਖ-ਰੇਖ ਵਿਚ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਸ ਪ੍ਰੋਗਰਾਮ ਵਿਚ ਲਾਅ ਸਕੂਲ ਦੇ 71 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਬਾਲ ਤਸਕਰੀ ਦੇ ਮਾੜੇ ਪ੍ਰਭਾਵਾਂ, ਬਾਲ ਸ਼ੋਸ਼ਣ ਦੀ ਰੋਕਥਾਮ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਤੇ ਸੁਰੱਖਿਆ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪਿੰਡ ਵਿਚ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਇਕ ਭਾਵਪੂਰਨ ਨੁੱਕੜ ਨਾਟਕ ਪੇਸ਼ ਕਰਕੇ ਬਾਲ ਤਸਕਰੀ ਦੇ ਖ਼ਤਰਿਆਂ, ਸੁਚੇਤ ਰਹਿਣ ਦੀ ਲੋੜ ਤੇ ਸ਼ੱਕੀ ਹਾਲਾਤਾਂ ਵਿਚ ਤੁਰੰਤ ਮਦਦ ਲੈਣ ਦੇ ਤਰੀਕਿਆਂ ਨੂੰ ਬੇਹੱਦ ਸਰਲ ਢੰਗ ਨਾਲ ਦਰਸਾਇਆ। ਵਿਦਿਆਰਥੀਆਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਬਾਲ ਸੁਰੱਖਿਆ ਨਾਲ ਜੁੜੇ ਕਾਨੂੰਨੀ ਨੁਕਤੇ ਵੀ ਸਾਂਝੇ ਕੀਤੇ। ਪਿੰਡ ਵਾਸੀਆਂ ਤੇ ਸਕੂਲ ਸਟਾਫ਼ ਵਲੋਂ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ‘ਬੈੱਸਟ ਆਊਟ ਆਫ਼ ਵੇਸਟ’ ਵਿਸ਼ੇ ’ਤੇ ਪ੍ਰਦਰਸ਼ਨੀ ਲਗਾਈ
Ad Position 24