22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਟੇਟ ਮੁਕਾਬਲਿਆਂ ’ਚ ਮੁਰਾਦਪੁਰ ਨਰਿਆਲ ਦੇ ਜੇਤੂ ਅਥਲੀਟਾਂ ਦਾ ਹੋਇਆ ਸਨਮਾਨ

ਅੱਡਾ ਸਰਾਂ, 22 ਅਕਤੂਬਰ (ਮਸੀਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਸੂਬਾਈ ਅਥਲੈਟਿਕ ਮੁਕਾਬਲਿਆਂ ਵਿਚ ਜੇਤੂਆਂ ਦਾ ਸਨਮਾਨ ਕੀਤਾ। ਗੁਰੂ ਨਾਨਕ ਦੇਵ ਸਟੇਡੀਅਮ ਲੁਧਿਆਣਾ ਵਿਖੇ ਹੋਈਆਂ ਸਟੇਟ ਗੇਮ ’ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਦਲਬੀਰ ਕੌਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 23-10-2026
ਅੱਡਾ ਸਰਾਂ, 22 ਅਕਤੂਬਰ (ਮਸੀਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਸੂਬਾਈ ਅਥਲੈਟਿਕ ਮੁਕਾਬਲਿਆਂ ਵਿਚ ਜੇਤੂਆਂ ਦਾ ਸਨਮਾਨ ਕੀਤਾ। ਗੁਰੂ ਨਾਨਕ ਦੇਵ ਸਟੇਡੀਅਮ ਲੁਧਿਆਣਾ ਵਿਖੇ ਹੋਈਆਂ ਸਟੇਟ ਗੇਮ ’ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਦਲਬੀਰ ਕੌਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਬਾਈ ਮੁਕਾਬਲਿਆਂ ’ਚ ਹੋਣਹਾਰ ਵਿਦਿਆਰਥੀ ਪ੍ਰੇਮਪਾਲ ਨੇ ਪੋਲ ਵਾਲਟ ਵਿਚੋਂ ਸੋਨ ਤਗਮਾ ਪ੍ਰਾਪਤ ਕੀਤਾ ਅਤੇ ਰਿਲੇਅ ਦੌੜ ’ਚੋਂ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁਰਕੀਰਤ ਸਿੰਘ ਨੇ ਹਾਈ ਜੰਪ ਵਿਚੋਂ ਚਾਂਦੀ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ । ਇਸ ਦੇ ਨਾਲ ਹੀ ਇਨ੍ਹਾਂ ਦੀ ਨੈਸ਼ਨਲ ਸਕੂਲ ਖੇਡਾਂ ਲਈ ਸਿਲੈੱਕਸ਼ਨ ਹੋਈ। ਪ੍ਰਭਜੋਤ ਸਿੰਘ ਰਿਲੇਅ ਟੀਮ ਦਾ ਮੈਂਬਰ ਸੀ, ਜਿਸ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ ਤੇ ਅਨਮੋਲਦੀਪ ਸਿੰਘ ਰਿਲੇਅ ਦਾ ਰਿਜ਼ਰਵ ਮੈਂਬਰ ਸੀ, ਜਿਸ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਡੀ. ਪੀ. ਮਲਕੀਤ ਸਿੰਘ ਵਲੋਂ ਵਿਦਿਆਰਥੀਆਂ ਦਾ ਵਧੀਆ ਮਾਰਗਦਰਸ਼ਨ ਤੇ ਸਿਖਲਾਈ ਲਈ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਨ ਆਦਿ ਧਰਮ ਸਮਾਗਮ ਪਹਿਲੀ ਨੂੰ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਹੱਲ-ਅਰੋੜਾ
Ad Position 24