22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੋ ਦਿਨਾਂ ਹੜਤਾਲ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਤਹਿਸੀਲ ਕੰਪਲੈਕਸ ਮਾਹਿਲਪੁਰ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ, ਅਮਰਜੀਤ ਨੰਗਲ ਖਿਲਾੜੀਆਂ, ਚਰਨਜੀਤ ਬਾੜੀਆਂ ਕਲਾਂ ਤੇ ਕਮਲਜੀਤ ਖੜੌਦੀ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਦੇਸ਼ ਭੱਜ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਤਹਿਸੀਲ ਕੰਪਲੈਕਸ ਮਾਹਿਲਪੁਰ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ, ਅਮਰਜੀਤ ਨੰਗਲ ਖਿਲਾੜੀਆਂ, ਚਰਨਜੀਤ ਬਾੜੀਆਂ ਕਲਾਂ ਤੇ ਕਮਲਜੀਤ ਖੜੌਦੀ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਦੇਸ਼ ਭੱਜ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਨੂੰ ਤੁਰੰਤ ਪੂਰਾ ਨਹੀਂ ਕੀਤਾ ਤਾਂ ਸਾਢੇ ਸੱਤ ਲੱਖ ਮੁਲਾਜ਼ਮ, ਪੈਨਸ਼ਨਰਜ਼ ਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣਗੇ। ਧਰਨੇ ਨੂੰ ਪਟਵਾਰ ਯੂਨੀਅਨ ਵਲੋਂ ਵੀ ਸਮਰਥਨ ਦਿੱਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਲੱਕੀ, ਸ਼ੇਰ ਜੰਗ ਬਹਾਦਰ ਸਿੰਘ, ਜਸਕਰਨਜੀਤ ਸਿੰਘ, ਰਾਮ ਪਾਲ, ਅਵਤਾਰ ਸਿੰਘ, ਜਗਦੀਪ ਸਿੰਘ, ਹਰਵਿੰਦਰ ਸਿੰਘ, ਸਤਨਾਮ ਸਿੰਘ, ਸੂਰਜ ਭਾਨ, ਕਮਲਜੀਤ, ਗੁਰਨਾਮ ਚੰਦ, ਮਨਜੀਤ ਕੁਮਾਰ, ਹਰਕੇਸ਼ ਕੁਮਾਰ, ਰਵਿੰਦਰ ਸਰੋਜ, ਉਂਕਾਰ ਸਿੰਘ, ਰਜਿੰਦਰ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ, ਲਵਦੀਪ ਕੌਰ, ਪਰਮਿੰਦਰ ਸਿੰਘ, ਕਿਸ਼ਨ ਚੰਦ, ਕਸ਼ਮੀਰੀ ਲਾਲ, ਮੰਗਤ ਰਾਮ, ਕੁਲਦੀਪ ਸਿੰਘ, ਸ਼ਵਿੰਦਰ ਕੁਮਾਰ, ਨਰਿੰਦਰ ਮਹਿਰਮ, ਗਿਆਨ ਚੰਦ, ਓਮ ਦੱਤ, ਅਮਰਜੀਤ ਸਿੰਘ, ਅਜੇ ਕੁਮਾਰ, ਮਾਇਆ ਦੇਵੀ, ਕਮਲਜੀਤ ਕੌਰ, ਪ੍ਰਸ਼ੋਤਮ ਲਾਲ, ਦਿਲਬਾਗ ਸਿੰਘ, ਚਮਨ ਲਾਲ ਐਸ. ਡੀ. ਓ., ਮਹਿੰਦਰ ਪਾਲ, ਪ੍ਰਿੰਸੀਪਲ ਮੋਹਣ ਲਾਲ, ਲਸ਼ਕਰ ਸਿੰਘ, ਅਜੀਤ ਰਾਮ, ਸ਼ਿੰਦਰ ਪਾਲ, ਹਰਵਿੰਦਰ ਕੁਮਾਰ, ਹੈੱਡ-ਮਾਸਟਰ ਜਰਨੈਲ ਸਿੰਘ, ਅਸ਼ੋਕ ਕੁਮਾਰ, ਅਸ਼ੀਸ਼ ਚੌਹਾਨ, ਅਰਵਿੰਦਰ ਸਿੰਘ, ਨਰਿੰਦਰ ਸਿੰਘ, ਮਨਿੰਦਰ ਸਿੰਘ ਸੁਰੇਸ਼ ਕੁਮਾਰ ਆਦਿ ਵੱਡੀ ਗਿਣਤੀ ’ਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੇ ਮੱਥੇ ’ਤੇ ਕਲੰਕ-ਦਮਨਦੀਪ ਨਰਵਾਲ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਕਰੀਅਰ ਕਾਊਂਸਲਿੰਗ ਵਰਕਸ਼ਾਪ
Ad Position 24