22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੇ ਮੱਥੇ ’ਤੇ ਕਲੰਕ-ਦਮਨਦੀਪ ਨਰਵਾਲ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਥਾਨਕ ਅੱਡੇ ‘ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਦੀ ਅਗਵਾਈ ਵਿਚ ਵਿਸਾਲ ਮੀਟਿੰਗ ਹੋਈ, ਜਿਸ ਵਿਚ ਜਿਥੇ ਪਾਰਟੀ ਨਾਲ ਹੋਰ ਵੋਟਰਾਂ ਨੂੰ ਜੋੜਨ ਲਈ ਵਿਚਾਰਾਂ ਕੀਤੀਆਂ ਗਈਆਂ ਉਥੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਮਨਦੀਪ ਨਰਵਾਲ ਨੇ ਕਿਹਾ ਕਿ ਨਸ਼ੇ ਨੂੰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਨਸ਼ੇ ਵਿਚ ਹੋਰ ਵਾਧਾ ਹੋਇਆ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੇ ਮੱਥੇ ‘ਤੇ ਕਲੰਕ ਹੈ।

Ad Position 21
No active advertisement
ਅਜੀਤ ਡੈਸਕ 23-10-2026
ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਥਾਨਕ ਅੱਡੇ ‘ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਦੀ ਅਗਵਾਈ ਵਿਚ ਵਿਸਾਲ ਮੀਟਿੰਗ ਹੋਈ, ਜਿਸ ਵਿਚ ਜਿਥੇ ਪਾਰਟੀ ਨਾਲ ਹੋਰ ਵੋਟਰਾਂ ਨੂੰ ਜੋੜਨ ਲਈ ਵਿਚਾਰਾਂ ਕੀਤੀਆਂ ਗਈਆਂ ਉਥੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਮਨਦੀਪ ਨਰਵਾਲ ਨੇ ਕਿਹਾ ਕਿ ਨਸ਼ੇ ਨੂੰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਨਸ਼ੇ ਵਿਚ ਹੋਰ ਵਾਧਾ ਹੋਇਆ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੇ ਮੱਥੇ ‘ਤੇ ਕਲੰਕ ਹੈ। ਮੀਟਿੰਗ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ, ਹਲਕਾ ਉੜਮੁੜ ਯੂਥ ਕਾਂਗਰਸ ਦੇ ਦੋਵੇਂ ਵਾਈਸ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਹਰਜੋਤ ਸਿੰਘ ਵੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕਿਹਾ। ਮੀਟਿੰਗ ਵਿਚ ਸਤਵੰਤ ਸਿੰਘ, ਦਮਨ ਜੋਤ, ਜਗਰੂਪ ਸਿੰਘ, ਸਾਹਿਬ ਨੰਨੜ, ਨਵਦੀਪ ਸਿੰਘ, ਸਾਗਰਪ੍ਰੀਤ, ਜਸਪ੍ਰੀਤ, ਗੋਵਿੰਦ ਸਿੰਘ, ਸਿਮਰਤ ਗੜੀ, ਪਰਮਵੀਰ, ਬਲਰਾਜ ਬਾਜ, ਮਨਿੰਦਰ, ਗੁਰਮੋਹਿਤ, ਆਕਾਸ਼, ਦੀਪ, ਰਾਹੁਲ, ਜੱਸੀ ਡਾਕਟਰ, ਸੰਦੀਪ, ਸੰਨੀ, ਕਰਨ ਡਿੰਪਾ, ਅਮਨ ਤੇ ਜੋਤ ਸਮੇਤ ਹੋਰ ਯੂਥ ਕਾਂਗਰਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੇ ਵਿਸ਼ੇਸ਼ ਸੰਖੇਪ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਦੋ ਦਿਨਾਂ ਹੜਤਾਲ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Ad Position 24