ਅਕਾਲੀ ਦਲ (ਬ) ਦੇ ਆਗੂਆਂ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ
ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ ਜੌਹਲ, ਐਸ. ਸੀ.
ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ ਜੌਹਲ, ਐਸ. ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਪ੍ਰੇਮ ਸਿੰਘ ਪਿੱਪਲਾਂਵਾਲਾ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਬੀ. ਸੀ. ਵਿੰਗ, ਜਗਤਾਰ ਸਿੰਘ ਸਰਕਲ ਪ੍ਰਧਾਨ ਹੁਸ਼ਿਆਰਪੁਰ, ਸੰਜੀਵ ਥਾਪਰ ਸਿਟੀ ਪ੍ਰਧਾਨ ਐਸ. ਸੀ. ਵਿੰਗ ਹੁਸ਼ਿਆਰਪੁਰ, ਅੰਕੁਸ਼ ਹਰਦੋਖਾਨਪੁਰ ਹਲਕਾ ਪ੍ਰਧਾਨ ਸ਼ਾਮਚੁਰਾਸੀ ਐਸ. ਸੀ. ਵਿੰਗ ਆਦਿ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਦਫ਼ਤਰ ਇੰਚਾਰਜ ਡਾਕਟਰ ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਇਸ ਸੰਬੰਧੀ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ ਜੌਹਲ ਤੇ ਐਸ. ਸੀ. ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਗੱਲਬਾਤ ਸਮੇਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਚੜ੍ਹਦੀਕਲਾ ‘ਚ ਹੈ ਅਤੇ ਹਮੇਸ਼ਾ ਚੜ੍ਹਦੀਕਲਾ ‘ਚ ਰਹੇਗਾ। ਡਾ. ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜੋ ਹਨੇਰੀ ਚੱਲੀ ਹੈ, ਉਸ ਨੂੰ ਦੇਖਦਿਆਂ 2027 ਦੀਆਂ ਚੋਣਾਂ ਜਿੱਤ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੋਈ ਤਾਕਤ ਰੋਕ ਨਹੀਂ ਸਕਦੀ। ਡਾ. ਚੀਮਾ ਨੇ ਸਾਰੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜ਼ਿਲ੍ਹੇ, ਹਲਕਿਆਂ-ਸਰਕਲਾਂ ‘ਚ ਦਿਨ ਰਾਤ ਮਿਹਨਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਲਈ ਬੂਥ ਪੱਧਰ ਤੱਕ ਵਰਕਰਾਂ ਨਾਲ ਰਾਬਤਾ ਕਰਨ।