ਵਿਅਕਤੀ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਦੀ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਡੀ.
ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਦੀ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਲੋਕ ਰਾਮ ਦੀ ਟੀਮ ਵਲੋਂ ਧੁੱਸੀ ਬੰਨ੍ਹ ਅਬਦੁੱਲਾਪੁਰ ਨੇੜੇ ਨਸ਼ੇ ਵਾਲੀਆਂ 37 ਗੋਲੀਆਂ ਸਣੇ ਗ੍ਰਿਫ਼ਤਾਰ ਕੀਤੇ ਗਏ। ਮੁਲਜ਼ਮ ਦੀ ਪਛਾਣ ਮਿਥਨ ਕੁਮਾਰ ਪੁੱਤਰ ਸੁੱਖ ਸਿੰਘ ਵਾਸੀ ਅਬਦੁੱਲਾਪੁਰ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ।