ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਸੈਮੀਨਾਰ ਕਰਵਾਇਆ
ਤਲਵਾੜਾ, 23 ਅਕਤੂਬਰ (ਮਨੀਸ਼ਾ ਮਹਿਤਾ)-ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ.
ਤਲਵਾੜਾ, 23 ਅਕਤੂਬਰ (ਮਨੀਸ਼ਾ ਮਹਿਤਾ)-ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਆਈ. ਟੀ. ਆਈ. ਦੇ ਸਿੱਖਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਇਕ ਸੈਮੀਨਾਰ ਕਰਵਾਇਆ। ਸੰਸਥਾ ਦੇ ਪ੍ਰਿੰਸੀਪਲ ਸ੍ਰੀ ਹਰਵਿੰਦਰ ਸਿੰਘ ਹੈਪੀ ਜਾਜਾ ਉੜਮੁੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਟ੍ਰੇਨਿੰਗ ਅਫ਼ਸਰ ਮਨਜੀਤ ਸਿੰਘ ਦੀ ਦੇਖ ਰੇਖ ਵਿਚ ਸੁਪਰਵਾਈਜ਼ਰ ਧਿਆਨ ਸਿੰਘ ਅਤੇ ਫ਼ੀਲਡ ਕੁਆਰਡੀਨੇਟਰ ਹਰਦੀਪ ਕੌਰ ਵਲੋਂ ਇਹ ਸੈਮੀਨਾਰ ਸਿੱਖਿਆਰਥੀਆਂ ਨੂੰ ਦਿੱਤਾ। ਇਸ ਮੌਕੇ ਸਿੱਖਿਆਰਥੀਆਂ ਨੂੰ ਇਕ ਨਸ਼ਿਆਂ ਦੀ ਮਹਾਂਮਾਰੀ ਨਾਲ ਸੰਬੰਧਿਤ ਸ਼ੀਟ ਪੜ੍ਹਨ ਲਈ ਦਿੱਤੀ ਗਈ ਅਤੇ ਬਾਅਦ ਵਿਚ ਉਸ ਨਾਲ ਸੰਬੰਧਿਤ ਆਨਲਾਈਨ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਸਿੱਖਿਆਰਥੀਆਂ ਨੇ ਆਨਲਾਈਨ ਤਰੀਕੇ ਨਾਲ ਦਿੱਤੇ। ਕਾਰਜਕਾਰੀ ਟਰੇਨਿੰਗ ਅਫ਼ਸਰ ਸ੍ਰੀ ਮਨਜੀਤ ਸਿੰਘ ਵਲੋਂ ਸਿੱਖਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਸਮਝਾਇਆ ਗਿਆ ਅਤੇ ਇਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਕਾਰਜਕਾਰੀ ਟਰੇਨਿੰਗ ਅਫ਼ਸਰ ਤੇ ਲੋਕਲ ਯੂਨਿਟ ਪ੍ਰਧਾਨ ਮਨਜੀਤ ਸਿੰਘ, ਨਿਖਿਲ ਮਹਿਤਾ, ਨਿਰਮਲ ਸਿੰਘ ਗੇਰਾ, ਰਾਮਪਾਲ ਸੰਧੂ, ਦਿਆਲ ਸਿੰਘ ਵਾਗ, ਜਤਿੰਦਰ ਸਿੰਘ ਬੱਧਣ, ਅਸ਼ੋਕ ਕੁਮਾਰ, ਕਰਨੈਲ ਸਿੰਘ, ਨਰੇਸ਼ ਕੁਮਾਰ ਆਦੀ ਮੌਜੂਦ ਸਨ।