23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜੱਸੋਵਾਲ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ

ਸੈਲਾ ਖ਼ੁਰਦ, 23 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਪਿੰਡ ਜੱਸੋਵਾਲ ਵਿਖੇ ਕਸ਼ਮੀਰਾ ਸਿੰਘ ਮੈਂਬਰ ਪੰਚਾਇਤ ਦੀ ਅਗਵਾਈ ‘ਚ ਹੋਈ। ਮੀਟਿੰਗ ‘ਚ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਰਜਿੰਦਰ ਸਿੰਘ ਚੱਕ ਸਿੰਘਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤ।

Ad Position 21
No active advertisement
ਅਜੀਤ ਡੈਸਕ 24-10-2026
ਸੈਲਾ ਖ਼ੁਰਦ, 23 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਪਿੰਡ ਜੱਸੋਵਾਲ ਵਿਖੇ ਕਸ਼ਮੀਰਾ ਸਿੰਘ ਮੈਂਬਰ ਪੰਚਾਇਤ ਦੀ ਅਗਵਾਈ ‘ਚ ਹੋਈ। ਮੀਟਿੰਗ ‘ਚ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਰਜਿੰਦਰ ਸਿੰਘ ਚੱਕ ਸਿੰਘਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤ। ਉਨ੍ਹਾਂ ਸੰਬੋਧਨ ਕਰਦਿਆਂ ਦੇਸ਼ ਭਗਤਾਂ ਦੀ ਨਗਰੀ ਪਿੰਡ ਜੱਸੋਵਾਲ, ਜਿਸ ਨੂੰ ਬੱਬਰਾਂ ਦੀ ਹਾਈ ਕੋਰਟ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਸਲਾਮ ਕਰਦਿਆਂ ਕਿਹਾ ਕਿ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਸੂਬੇ ‘ਚ ਸੱਦਾ ਦਾ ਅਨੰਦ ਮਾਣਿਆ, ਜਦਕਿ ਦੇਸ਼ ਭਗਤਾਂ ਦੇ ਸੁਪਨੇ ਅੱਜ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ, ਬੰਦੀ ਸਿੰਘਾਂ ਦੀ ਰਿਹਾਈ, ਨਸ਼ਿਆਂ ਤੋਂ ਮੁਕਤੀ, ਨੌਜਵਾਨਾਂ ਨੂੰ ਰੁਜ਼ਗਾਰ ਤੇ ਹੋਰਨਾਂ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਪੰਜਾਬ ਦੀ ਵਾਗਡੋਰ ਸੌਂਪਣੀ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਨੰਬਰਦਾਰ ਪਿਸ਼ੋਰਾ ਸਿੰਘ, ਕਸ਼ਮੀਰਾ ਸਿੰਘ, ਦੀਦਾਰ ਸਿੰਘ, ਗੁਰਬਾਜ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਸਤਪਾਲ ਸਿੰਘ, ਮਹਾਂ ਸਿੰਘ ਖ਼ਾਲਸਾ, ਭਾਗ ਸਿੰਘ, ਕਿਰਪਾਲ ਸਿੰਘ, ਜੁਝਾਰ ਸਿੰਘ ਚੱਕ ਸਿੰਘਾਂ, ਸੋਢੀ ਸਿੰਘ ਰਾਮਗੜ੍ਹ, ਜੱਸਾ ਸਿੰਘ ਸਿੰਬਲੀ, ਰਾਣਾ ਬਿਕਰਮ ਸਿੰਘ ਕੋਕੋਵਾਲ ਮਜਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਸਭਾ ਨੇ 5 ਲੋੜਵੰਦ ਬੱਚਿਆਂ ਦੀ ਦਾਖ਼ਲਾ ਫ਼ੀਸ ਜਮ੍ਹਾਂ ਕਰਵਾਈ ਅਗਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਰਿੰਦਰ ਸਹੋਤਾ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
Ad Position 24