ਟੂਟੋਮਜਾਰਾ ’ਚ ਗੁਰਮਤਿ ਸਮਾਗਮ ਕੱਲ੍ਹ
ਸੈਲਾ ਖ਼ੁਰਦ, 24 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਦੀ ਯਾਦ ‘ਚ ਸਾਲਾਨਾ ਗੁਰਮਤਿ ਸਮਾਗਮ 26 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਪਿੰਡ ਟੂਟੋਮਜਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ‘ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਤ-ਮਹਾਂਪੁਰਸ਼, ਕਥਾਵਾਚਕ, ਰਾਗੀ-ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪੰਥਕ ਸ਼ਖ਼ਸੀਅਤਾਂ ਸਮਾਗਮ ‘ਚ ਹਾਜ਼ਰੀ ਭਰਨਗੀਆਂ।
ਅਜੀਤ ਡੈਸਕ
25-10-2026