ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ
ਮੁਕੇਰੀਆਂ, 24 ਅਕਤੂਬਰ (ਰਾਮਗੜ੍ਹੀਆ)-ਮਹੰਤ ਰਾਮਾਧੀਨ ਦਾਸ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਆਚਾਰੀਆ ਸਾਹਿਬਾਨ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ।
ਮੁਕੇਰੀਆਂ, 24 ਅਕਤੂਬਰ (ਰਾਮਗੜ੍ਹੀਆ)-ਮਹੰਤ ਰਾਮਾਧੀਨ ਦਾਸ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਆਚਾਰੀਆ ਸਾਹਿਬਾਨ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ। ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸੰਬੰਧ ਵਿਚ ਛੋਟੇ ਬੱਚਿਆਂ ਵਲੋਂ ਇਕ ਸੁੰਦਰ ਲਘੂ ਨਾਟਿਕਾ ਪੇਸ਼ ਕੀਤੀ ਗਈ। ਇਸ ’ਚ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ, ਉਨ੍ਹਾਂ ਦੇ ਗਿਆਨ ਤੇ ਲਵ-ਕੁਸ਼ ਨੂੰ ਸਿੱਖਿਆ ਦੇਣ ਦੇ ਪ੍ਰਸੰਗ ਨੂੰ ਦਰਸਾਇਆ ਗਿਆ। ਨਾਟਕਾਂ ਦੌਰਾਨ ਮਾਤਾ ਸੀਤਾ ਤੇ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਭੂਮਿਕਾਵਾਂ ਰਾਹੀਂ ਬੱਚਿਆਂ ਨੇ ਗਿਆਨ, ਸੰਸਕਾਰਾਂ ਤੇ ਸਦਾਚਾਰ ਦਾ ਸੰਦੇਸ਼ ਦਿੱਤਾ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੀਆਂ ਜਯੰਤੀਆਂ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਭਾਰਤੀ ਸਭਿਆਚਾਰ, ਸੰਸਕਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।