ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣਨ ’ਤੇ ਇੰਜ. ਗੁਰਬੀਰ ਸਿੰਘ ਬਰਾੜ ਦਾ ਸਨਮਾਨ
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਿੱਖ ਵਿਦਵਾਨ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਦੁਆਰਾ ਸ਼ਹੀਦਾਂ ਸਿੰਘਾ ਚੌਹੜਾ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ।
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਿੱਖ ਵਿਦਵਾਨ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਦੁਆਰਾ ਸ਼ਹੀਦਾਂ ਸਿੰਘਾ ਚੌਹੜਾ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਨੇ ਕਿਹਾ ਕਿ ਇੰਜ. ਗੁਰਬੀਰ ਸਿੰਘ ਬਰਾੜ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿਤ ਮੀਲ ਪੱਥਰ ਸਾਬਤ ਹੋਵੇਗੀ। ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਸਵਰਨਜੀਤ ਸਿੰਘ ਨੇ ਕਿਹਾ ਕਿ ਇੰਜ. ਗੁਰਬੀਰ ਸਿੰਘ ਬਰਾੜ, ਸਵ. ਗੁਰਦੇਵ ਸਿੰਘ ਬਰਾੜ ਆਈ. ਏ. ਐੱਸ. ਦੇ ਫ਼ਰਜ਼ੰਦ ਹਨ ਜੋ ਸਿੱਖਿਆ ਤੇ ਸਿੱਖੀ ਸਿਧਾਂਤਾਂ ਦੀ ਗਹਿਰੀ ਸੂਝ ਰੱਖਦੇ ਹਨ। ਉਨ੍ਹਾਂ ਕਿਹਾ ਕਿ ਗੌਰਵਮਈ ਸਿੱਖਿਆ ਸੰਸਥਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਨਵੀਆਂ ਪ੍ਰਾਪਤੀਆਂ ਦੇ ਅਧਿਆਇ ਦੀ ਇਹ ਆਰੰਭਤਾ ਹੈ। ਇਕ ਸਿੱਖਿਆ ਨੂੰ ਸਮਰਪਿਤ ਆਗੂ ਵਜੋਂ ਸ. ਗੁਰਬੀਰ ਸਿੰਘ ਬਰਾੜ ਤੋਂ ਵਿੱਦਿਅਕ ਸੰਸਥਾਵਾਂ ਦੀ ਮਜ਼ਬੂਤੀ, ਨਵੀਆਂ ਨੀਤੀਆਂ ਅਤੇ ਸਿੱਖਿਅਕ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਲਈ ਨਵੀਆਂ ਪਹਿਲਕਦਮੀਆਂ ਦੀ ਆਸ ਹੀ ਨਹੀਂ ਸਗੋਂ ਯਕੀਨ ਵੀ ਹੈ। ਇਸ ਮੌਕੇ ਇੰਜੀ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਸੁਸਾਇਟੀ ਵਲੋਂ ਸੌਂਪੀ ਗਈ ਸੇਵਾ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।