24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਸੈਂਡਵਿਚ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਰਚਨਾਤਮਿਕਤਾ

ਅੱਡਾ ਸਰਾਂ, 24 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਕੌਸ਼ਲ ਬੋਧ ਮਨੁੱਖੀ ਸੇਵਾਵਾਂ ਦੇ ਅੰਤਰਗਤ ਇਕ ਦਿਲਚਸਪ ਤੇ ਗਿਆਨ ਵਰਧਕ ਸੈਂਡਵਿਚ ਮੇਕਿੰਗ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਖਾਣਾ ਬਣਾਉਣ ਦੀ ਕਲਾ, ਰਚਨਾਤਮਿਕਤਾ , ਸਫ਼ਾਈ, ਆਤਮ-ਨਿਰਭਰਤਾ ਤੇ ਭੋਜਨ ਨੂੰ ਆਕਰਸ਼ਕ ਢੰਗ ਨਾਲ ਪੇਸ਼ ਕਰਨ ਦੇ ਹੁਨਰਾਂ ਦਾ ਵਿਕਾਸ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 25-10-2026
ਅੱਡਾ ਸਰਾਂ, 24 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਕੌਸ਼ਲ ਬੋਧ ਮਨੁੱਖੀ ਸੇਵਾਵਾਂ ਦੇ ਅੰਤਰਗਤ ਇਕ ਦਿਲਚਸਪ ਤੇ ਗਿਆਨ ਵਰਧਕ ਸੈਂਡਵਿਚ ਮੇਕਿੰਗ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਖਾਣਾ ਬਣਾਉਣ ਦੀ ਕਲਾ, ਰਚਨਾਤਮਿਕਤਾ , ਸਫ਼ਾਈ, ਆਤਮ-ਨਿਰਭਰਤਾ ਤੇ ਭੋਜਨ ਨੂੰ ਆਕਰਸ਼ਕ ਢੰਗ ਨਾਲ ਪੇਸ਼ ਕਰਨ ਦੇ ਹੁਨਰਾਂ ਦਾ ਵਿਕਾਸ ਕਰਨਾ ਸੀ। ਮੁਕਾਬਲੇ ਵਿਚ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਬੱਚਿਆਂ ਨੇ ਵੱਖ-ਵੱਖ ਖਾਣ-ਪੀਣ ਦੀਆਂ ਸਮੱਗਰੀਆਂ ਦੀ ਵਰਤੋਂ ਕਰਦਿਆਂ ਸੁਆਦੀ ਸੈਂਡਵਿਚ ਤਿਆਰ ਕੀਤੇ ਅਤੇ ਉਨ੍ਹਾਂ ਨੂੰ ਬੇਹੱਦ ਖ਼ੂਬਸੂਰਤ ਤੇ ਆਕਰਸ਼ਕ ਢੰਗ ਨਾਲ ਸਜਾਇਆ। ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੇ ਆਧਾਰ ‘ਤੇ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਕੀਤਾ। ਪਹਿਲੀ ਜਮਾਤ ਵਿਚੋਂ ਹਰਨਾਜ਼ ਸਿੰਘ ਤੇ ਗਿਨਿਸ਼ਾ ਸੈਣੀ ਨੇ ਪਹਿਲਾ ਜਦਕਿ ਅਵੀਰ, ਸੀਆ ਤੇ ਜਪਸੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁਰਕੀਰਤ ਸਿੰਘ ਤੇ ਏਕਾਂਤ ਸੈਣੀ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਵਿਦਿਆਰਥੀਆਂ ਦੇ ਉਤਸ਼ਾਹ, ਰਚਨਾਤਮਿਕਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮਾਗਮ ਨੂੰ ਸਫਲ ਬਣਾਉਣ ’ਚ ਸਕੂਲ ਦੀ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਤੇ ਅਮਨੀਤ ਸੈਣੀ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਦੇ ਅਕਾਲੀ ਆਗੂਆਂ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੈਅੰਤੀ ਸ਼ਰਧਾਪੂਰਵਕ ਮਨਾਈ
Ad Position 24