24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੁਸ਼ਿਆਰਪੁਰ ਦੇ ਅਕਾਲੀ ਆਗੂਆਂ ਵਲੋਂ ਸੁਖਬੀਰ ਨਾਲ ਮੁਲਾਕਾਤ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-2027 ’ਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹਰ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਸੰਬੰਧੀ ਹੁਸ਼ਿਆਰਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰ ਆਗੂ ਤੇ ਵਰਕਰ ਦੀ ਗੱਲ ਸੁਣਦਿਆਂ ਕਿਹਾ ਕਿ ਜਿੱਥੇ ਪਾਰਟੀ ’ਚ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਅਤੇ ਆਗੂਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਉਥੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਤੋਂ ਬਾਅਦ ਵਰਕਰਾਂ ਦਾ ਬਣਦਾ ਸਨਮਾਨ ਬਰਕਰਾਰ ਰੱਖਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-2027 ’ਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹਰ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਸੰਬੰਧੀ ਹੁਸ਼ਿਆਰਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰ ਆਗੂ ਤੇ ਵਰਕਰ ਦੀ ਗੱਲ ਸੁਣਦਿਆਂ ਕਿਹਾ ਕਿ ਜਿੱਥੇ ਪਾਰਟੀ ’ਚ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਅਤੇ ਆਗੂਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਉਥੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਤੋਂ ਬਾਅਦ ਵਰਕਰਾਂ ਦਾ ਬਣਦਾ ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਬੈਠੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ, ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ, ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਸਰਬਜੀਤ ਸਿੰਘ ਮੋਮੀ ਟਾਂਡਾ, ਸਤਨਾਮ ਸਿੰਘ ਬੰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੁਆਬਾ ਜ਼ੋਨ, ਇਕਬਾਲ ਸਿੰਘ ਖੇੜਾ ਕੌਮੀ ਮੀਤ ਪ੍ਰਧਾਨ, ਨਿਰਮਲ ਸਿੰਘ ਭੀਲੋਵਾਲ ਕੌਮੀ ਮੀਤ ਪ੍ਰਧਾਨ, ਅਮਨਦੀਪ ਸਿੰਘ ਹੁਸੈਨਪੁਰ ਬਲਾਕ ਸੰਮਤੀ ਮੈਂਬਰ, ਭੁਪਿੰਦਰ ਸਿੰਘ ਮਹਿੰਦੀਪੁਰ ਸ਼ਹਿਰੀ ਪ੍ਰਧਾਨ ਬੀ.ਸੀ ਵਿੰਗ, ਲਖਵਿੰਦਰ ਸਿੰਘ ਠੱਕਰ, ਹਰਿੰਦਰ ਸਿੰਘ ਸ਼ਨੀ ਗਿੱਲ, ਸੋਨੀ ਮਾਹਿਲਪੁਰ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ, ਜਗਤਾਰ ਸਿੰਘ ਹੁਸ਼ਿਆਰਪੁਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇਕਬਾਲ ਸਿੰਘ ਗੋਪੀ ਬਜਵਾੜਾ, ਕੁਲਦੀਪ ਸਿੰਘ ਲਾਡੀ ਬੁੱਟਰ, ਸੰਜੀਵ ਥਾਪਰ ਸਿਟੀ ਪ੍ਰਧਾਨ ਹੁਸ਼ਿਆਰਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 9 ਵਾਂ ਛਿੰਝ ਮੇਲਾ ਅੱਜ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਸੈਂਡਵਿਚ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਰਚਨਾਤਮਿਕਤਾ
Ad Position 24