24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

5 ਵਿਅਕਤੀ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਟਾਂਡਾ ਉੜਮੁੜ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਟਾਂਡਾ ਪੁਲਿਸ ਦੀਆਂ ਵੱਖ ਵੱਖ ਟੀਮਾਂ ਨੇ 5 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਪਿੰਡ ਮੂਨਕ ਖ਼ੁਰਦ ਦੇ ਸ਼ਮਸ਼ਾਨਘਾਟ ਨਜ਼ਦੀਕ ਤਿੰਨ ਵਿਅਕਤੀਆਂ ਨੂੰ 51 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਟਾਂਡਾ ਉੜਮੁੜ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਟਾਂਡਾ ਪੁਲਿਸ ਦੀਆਂ ਵੱਖ ਵੱਖ ਟੀਮਾਂ ਨੇ 5 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਪਿੰਡ ਮੂਨਕ ਖ਼ੁਰਦ ਦੇ ਸ਼ਮਸ਼ਾਨਘਾਟ ਨਜ਼ਦੀਕ ਤਿੰਨ ਵਿਅਕਤੀਆਂ ਨੂੰ 51 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਸ. ਆਈ. ਪਰਮਜੀਤ ਸਿੰਘ ਦੀ ਟੀਮ ਟਾਹਲੀ ਸਾਹਿਬ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਦੇਖ ਕੇ ਤਿੰਨ ਸ਼ੱਕੀ ਵਿਅਕਤੀ ਉਥੋਂ ਖਿਸਕਣ ਲੱਗੇ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕੀਤਾ। ਕਾਬੂ ਆਏ ਮੁਲਜ਼ਮਾਂ ’ਚੋਂ ਸੰਤੋਖ ਸਿੰਘ ਉਰਫ਼ ਤੋਖੀ ਪੁੱਤਰ ਗੁਰਮੇਲ ਸਿੰਘ ਕੋਲੋਂ 16.50 ਗ੍ਰਾਮ ਹੈਰੋਇਨ, ਯੁਵਰਾਜ ਸਿੰਘ ਉਰਫ਼ ਲਾਲਾ ਪੁੱਤਰ ਸਤਨਾਮ ਸਿੰਘ ਕੋਲੋਂ 17.50 ਗ੍ਰਾਮ ਹੈਰੋਇਨ ਤੇ ਆਕਾਸ਼ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੱਖਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਐੱਸ. ਆਈ. ਜਗਦੀਪ ਸਿੰਘ ਦੀ ਟੀਮ ਨੇ ਚੰਡੀਗੜ ਕਾਲੋਨੀ ਨੇੜੇ ਸੂਰਜ ਮਸੀਹ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਖੱਖ ਨੂੰ 40 ਨਸ਼ੇ ਵਾਲੀਆਂ ਗੋਲੀਆਂ ਸਣੇ ਅਤੇ ਅਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਨੂੰ 45 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਹੈਰੋਇਨ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁਖੀ ਅਮਰਜੀਤ ਕੌਰ ਨੇ ਆਖਿਆ ਕਿ ਭੈੜੇ ਅਨਸਰਾਂ ਨੂੰ ਕਾਬੂ ਕਰਨ ਦੀ ਕਾਰਵਾਈ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਟਾਂਡਾ ਬਲਾਕ ਵਿਚ ਵਿਸ਼ਵ ਆਇਓਡੀਨ ਦੀ ਘਾਟ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਕੈਂਥ ਜਠੇਰਿਆਂ ਦਾ ਮੇਲਾ 1 ਨੂੰ
Ad Position 24