24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੰਪਿਊਟਰ ਅਧਿਆਪਕਾਂ ਦਾ ਸੰਗਰੂਰ ਵਿਖੇ ਧਰਨਾ 35ਵੇਂ ਦਿਨ ’ਚ ਦਾਖ਼ਲ

ਹੁਸ਼ਿਆਰਪੁਰ, 24 ਅਕਤੂਬਰ (ਹਰਪ੍ਰੀਤ ਕੌਰ)-ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਧਰਨੇ ਵਿਚ ਹੁਸ਼ਿਆਰਪੁਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫ਼ੈਸਟੋ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਦੇ ਲਿਖਤੀ ਵਾਅਦੇ ਕੀਤੇ ਸਨ।

Ad Position 21
No active advertisement
ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਹਰਪ੍ਰੀਤ ਕੌਰ)-ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਧਰਨੇ ਵਿਚ ਹੁਸ਼ਿਆਰਪੁਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫ਼ੈਸਟੋ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਦੇ ਲਿਖਤੀ ਵਾਅਦੇ ਕੀਤੇ ਸਨ। ਇਥੋਂ ਤੱਕ ਕਿ ਸਾਲ 2022 ਦੀ ਦੀਵਾਲੀ ਮੌਕੇ ਮੌਜੂਦਾ ਸਿੱਖਿਆ ਮੰਤਰੀ ਵਲੋਂ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ’ਤੇ ਛੇਵਾਂ ਪੇ-ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਦੇ ਨਿਯਮ ਅਤੇ ਲਾਭ ਲਾਗੂ ਕੀਤੇ ਜਾਣਗੇ ਪਰ ਸਰਕਾਰ ਦੇ ਲਗਭਗ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸੈਂਕੜੇ ਮੀਟਿੰਗਾਂ ਹੋਣ ਦੇ ਬਾਵਜੂਦ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ। ਆਗੂਆਂ ਨੇ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ 1 ਨਵੰਬਰ ਨੂੰ ਸੂਬਾ ਪੱਧਰ ’ਤੇ ਸਖ਼ਤ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਅਨਿਲ ਐਰੀ, ਸੰਦੀਪ ਸਿੰਘ, ਰਘਬੀਰ ਸਿੰਘ, ਰਮਨ ਵਸ਼ਿਸ਼ਟ, ਵਿਸ਼ਾਲ ਕੁਮਾਰ, ਰਣਦੀਪ ਕੁਮਾਰ, ਹਰਪ੍ਰੀਤ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਰਮ ਸਿੰਘ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਸ਼ੋਭਾ ਯਾਤਰਾ ਕੱਲ੍ਹ
Ad Position 24