26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਨੂੰ ਮਿਲੀ ਨਵੀਂ ਅਕਾਦਮਿਕ ਅਗਵਾਈ, ਰਣਜੀਤ ਕੌਰ ਵਾਈਸ ਪ੍ਰਿੰਸੀਪਲ ਨਿਯੁਕਤ

ਦਸੂਹਾ, 25 ਅਕਤੂਬਰ (ਕੌਸ਼ਲ)-ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਦੇ ਪ੍ਰਬੰਧਨ ਵਲੋਂ ਸਕੂਲ ਦੀ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਰਣਜੀਤ ਕੌਰ ਨੂੰ ਵਾਈਸ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਕੂਲ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ, ਪ੍ਰਧਾਨ ਸਵਤੰਤਰ ਕੁਮਾਰ ਚੋਪੜਾ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-10-2026
ਦਸੂਹਾ, 25 ਅਕਤੂਬਰ (ਕੌਸ਼ਲ)-ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਦੇ ਪ੍ਰਬੰਧਨ ਵਲੋਂ ਸਕੂਲ ਦੀ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਰਣਜੀਤ ਕੌਰ ਨੂੰ ਵਾਈਸ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਕੂਲ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ, ਪ੍ਰਧਾਨ ਸਵਤੰਤਰ ਕੁਮਾਰ ਚੋਪੜਾ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਵਲੋਂ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਲਕਾ ਨੇ ਰਣਜੀਤ ਕੌਰ ਨੂੰ ਵਾਈਸ ਪ੍ਰਿੰਸੀਪਲ ਨਿਯੁਕਤ ਹੋਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਕਾਰਜਕਾਲ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਰਣਜੀਤ ਕੌਰ ਦੀ ਨਿਯੁਕਤੀ ਨਾਲ ਸਕੂਲ ਦੇ ਅਕਾਦਮਿਕ ਪ੍ਰਬੰਧ ਅਤੇ ਵਿਦਿਆਰਥੀਆਂ ਦੀ ਸਿੱਖਿਆ ਨਾਲ ਸੰਬੰਧਿਤ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਸਕੂਲ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਨੇ ਕਿਹਾ ਕਿ ਸਕੂਲ ਵਿਚ ਯੋਗ ਅਤੇ ਸਮਰੱਥ ਸਟਾਫ਼ ਨੂੰ ਜ਼ਿੰਮੇਵਾਰੀਆਂ ਦੇਣ ਦਾ ਉਦੇਸ਼ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਉੱਚ ਪੱਧਰੀ ਅਕਾਦਮਿਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਰਣਜੀਤ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਆਰੀਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਅਧੀਨ ਚਲਾਇਆ ਜਾ ਰਿਹਾ ਹੈ, ਜਿਸ ਦੀ ਅਗਵਾਈ ਪ੍ਰਧਾਨ ਐਡਵੋਕੇਟ ਵਿਜੇ ਕੁਮਾਰ ਬੱਸੀ ਕਰ ਰਹੇ ਹਨ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਉੱਚੇ ਨੈਤਿਕ ਮੁੱਲਾਂ ਅਤੇ ਸੰਸਕਾਰਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਰਣਜੀਤ ਕੌਰ ਦੀ ਨਿਯੁਕਤੀ ਨੂੰ ਸਕੂਲ ਦੇ ਵਿਕਾਸ ਅਤੇ ਅਕਾਦਮਿਕ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਜੱਸੋਵਾਲ ’ਚ ਸਾਲਾਨਾ ਗੁਰਮਤਿ ਸਮਾਗਮ ਪਹਿਲੀ ਨੂੰ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ 110 ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਲੈਜ਼ ਪਾਏ
Ad Position 24