26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਸਾਹਰੀ ’ਚ ਕੀਰਤਨ ਦਰਬਾਰ

ਨਸਰਾਲਾ, 25 ਅਕਤੂਬਰ (ਸਤਵੰਤ ਸਿੰਘ ਥਿਆੜਾ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀਆਂ ਅਸੀਸਾਂ ਦਾ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਕਰਵਾਇਆ। ਸ਼ਾਮ ਨੂੰ ਸਜੇ ਦੀਵਾਨਾ ਵਿਚ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥੇ ਵਲੋਂ ਆਪਣੇ ਮਨੋਹਰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-10-2026
ਨਸਰਾਲਾ, 25 ਅਕਤੂਬਰ (ਸਤਵੰਤ ਸਿੰਘ ਥਿਆੜਾ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀਆਂ ਅਸੀਸਾਂ ਦਾ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਕਰਵਾਇਆ। ਸ਼ਾਮ ਨੂੰ ਸਜੇ ਦੀਵਾਨਾ ਵਿਚ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥੇ ਵਲੋਂ ਆਪਣੇ ਮਨੋਹਰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਕੀਤੀ ਗਈ। ਉਪਰੰਤ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲੇ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਢਾਡੀ ਜਤਿੰਦਰ ਸਿੰਘ ਨੂਰਪੁਰੀ ਤੇ ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲਿਆਂ ਨੇ ਆਪੋ ਆਪਣੀ ਹਾਜ਼ਰੀ ਲਗਵਾਉਂਦਿਆਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਂਦਿਆਂ ਗੁਰੂ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਜ਼ਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਦੇ ਚੱਲਣ ਦੀ ਸੰਗਤਾਂ ਨੂੰ ਅਪੀਲ ਕੀਤੀ। ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਸਾਹਰੀ, ਜੋਗਾ ਸਿੰਘ, ਮਨੋਹਰ ਸਿੰਘ, ਪ੍ਰਧਾਨ ਬਲਦੇਵ ਸਿੰਘ, ਡਾ. ਗੁਰਪਾਲ ਸਿੰਘ ਪਾਲਾ, ਸੋਹਣ ਸਿੰਘ, ਅਮਰਜੀਤ ਸਿੰਘ, ਸ਼ੌਕੀਨ ਸਿੰਘ ਜੱਜ, ਸੁੱਖਾ ਸਾਹਰੀ ਵਲੋਂ ਆਈਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਮੈਂਬਰ ਲੋਕ ਸਭਾ ਡਾ. ਰਾਜ ਕੁਮਾਰ ਚੱਬੇਵਾਲ, ਚੇਅਰਮੈਨ ਜਸਪਾਲ ਸਿੰਘ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ, ਸੰਤ ਮਹਾਂ-ਪੁਰਸ਼ ਤੇ ਸੇਵਾ ਸੁਸਾਇਟੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਬਲਵੀਰ ਦਾਸ ਡੇਰਾ ਮਹਾਨਪੁਰੀ ਸਾਹਰੀ, ਬਾਬਾ ਸੁਰਜੀਤ ਸਿੰਘ ਹਰਖੋਵਾਲ, ਬਾਬਾ ਸੁਮਿੱਤਰ ਸਿੰਘ ਨਿਹੰਗ, ਜਥੇਦਾਰ ਗੁਰਦੇਵ ਸਿੰਘ ਮੁਖੀ ਬਾਬਾ ਫ਼ਤਿਹ ਸਿੰਘ ਤਰਨਾ ਦਲ ਹੁਸ਼ਿਆਰਪੁਰ, ਮਹੰਤ ਜਯਰਾਮ ਦਾਸ ਠਾਕਰਦੁਆਰਾ ਸਾਹਰੀ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਬਾਬਾ ਜਨਕ ਸਿੰਘ ਤੇ ਬਾਬਾ ਸਰਵਣ ਸਿੰਘ ਡੇਰਾ ਮਾਣਕੋ ਜੱਬੜ, ਬਾਬਾ ਪਰਮਿੰਦਰ ਸਿੰਘ ਡਗਾਣਾਂ, ਬਾਬਾ ਹਰਵਿੰਦਰ ਸਿੰਘ ਨੰਗਲ ਅਰਾਈਆਂ, ਭਾਈ ਮਨਿੰਦਰ ਸਿੰਘ ਸਾਹਰੀ, ਬਾਬਾ ਇੰਦਰ ਦਾਸ ਤੇ ਮਹਿੰਦਰ ਦਾਸ ਡੇਰਾ ਸੱਤ ਸਾਹਿਬ ਮੇਘੋਵਾਲ, ਬਾਬਾ ਗੁਰਮੀਤ ਸਿੰਘ ਚੱਕਰਵਰਤੀ, ਬਾਬਾ ਗੁਰਮੁਖ ਦਾਸ, ਬਾਬਾ ਨਿਰਮਲ ਦਾਸ ਕਾਹਰੀ, ਬਾਬਾ ਰਣਜੀਤ ਸਿੰਘ ਤਪੋਵਣ ਤੋਂ ਇਲਾਵਾ ਹੋਰ ਵੀ ਸੰਤ ਮਹਾਂਪੁਰਸ਼ ਤੇ ਮੁੱਖ ਸ਼ਖ਼ਸੀਅਤਾਂ ਨੇ ਸੰਗਤਾਂ ਦੇ ਦਰਸ਼ਨ ਕੀਤੇ। ਸਟੇਜ ਸਕੱਤਰ ਦੀ ਸੇਵਾ ਭਾਈ ਮਹੱਬਤਪ੍ਰੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਸਮਾਗਮ ਅਗਲੀ ਖ਼ਬਰ ਵਿਜੇ ਮਾਲ ਦਸੂਹਾ ਵਿਖੇ ਅਦਾਕਾਰ ਰਾਣਾ ਰਣਬੀਰ ਤੇ ਮਨਪ੍ਰੀਤ ਡੌਲੀ ਦਾ ਸ਼ੂਟਿੰਗ ਦੇ ਸਿਲਸਿਲੇ ਵਿਚ ਪਹੁੰਚਣ ’ਤੇ ਵਿਜੇ ਸ਼ਰਮਾ...
Ad Position 24