27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਾਰ ਤੋਂ ਬੁਖਲਾਹਟ ’ਚ ਆਏ ਖੜਗੇ ਸ਼ਿਸ਼ਟਾਚਾਰ ਦੀ ਮਰਿਆਦਾ ਲੰਘਣ ਲਈ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ-ਸੂਦ

ਹੁਸ਼ਿਆਰਪੁਰ, 26 ਅਕਤੂਬਰ (ਹਰਪ੍ਰੀਤ ਕੌਰ)-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੁਆਰਾ ਪਟਨਾ, ਬਿਹਾਰ ਵਿਖੇ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵ. ਪਿਤਾ ਬਾਰੇ ਬੋਲੇ ਗਏ ਇਤਰਾਜ਼ਯੋਗ ਸ਼ਬਦਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਪਾਰਟੀ ਦੀ ਹਾਰ ਤੋਂ ਬੁਖਲਾ ਗਏ ਹਨ ਤੇ ਸ਼ਿਸ਼ਟਾਚਾਰ ਦੀਆਂ ਸਾਰੀਆਂ ਮਰਿਆਦਾ ਭੁੱਲ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 27-10-2026
ਹੁਸ਼ਿਆਰਪੁਰ, 26 ਅਕਤੂਬਰ (ਹਰਪ੍ਰੀਤ ਕੌਰ)-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੁਆਰਾ ਪਟਨਾ, ਬਿਹਾਰ ਵਿਖੇ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵ. ਪਿਤਾ ਬਾਰੇ ਬੋਲੇ ਗਏ ਇਤਰਾਜ਼ਯੋਗ ਸ਼ਬਦਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਪਾਰਟੀ ਦੀ ਹਾਰ ਤੋਂ ਬੁਖਲਾ ਗਏ ਹਨ ਤੇ ਸ਼ਿਸ਼ਟਾਚਾਰ ਦੀਆਂ ਸਾਰੀਆਂ ਮਰਿਆਦਾ ਭੁੱਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਪ੍ਰਧਾਨ ਮੰਤਰੀ ਦੀ ਮਾਤਾ ਦੇ ਪ੍ਰਤੀ ਵੀ ਇਤਰਾਜ਼ਯੋਗ ਸ਼ਬਦ ਵਰਤੇ ਸਨ ਜਿਸ ਦਾ ਪੂਰੇ ਦੇਸ਼ ਨੇ ਬੁਰਾ ਮਨਾਇਆ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਆਪਣਾ ਰਾਜਨੀਤਿਕ ਵਿਰੋਧ ਪ੍ਰਗਟਾਉਣ ਵਰਤਣਾ, ਕਾਂਗਰਸੀ ਨੇਤਾਵਾਂ ਦੀ ਸੰਸਕ੍ਰਿਤੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੂੰ ਦਾਇਰੇ ਅੰਦਰ ਰਹਿ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਸੂਦ ਨੇ ਕਿਹਾ ਕਿ ਖੜਗੇ ਦੁਆਰਾ ਪ੍ਰਧਾਨ ਮੰਤਰੀ ਦਾ ਵਿਰੋਧ ਕਰਨਾ, ਸਮੂਹ ਦੇਸ਼ ਵਾਸੀਆਂ ਦਾ ਅਪਮਾਨ ਹੈ, ਇਸ ਲਈ ਖੜਗੇ ਨੂੰ ਦੇਸ਼ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ’ਚ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦਾ ਤੀਜਾ ਦਿਨ ਧੂਮਧਾਮ ਨਾਲ ਸੰਪੰਨ
Ad Position 24