ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ
ਟਾਂਡਾ ਉੜਮੁੜ, 26 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ (ਰਜਿ:) ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਜੀ.
ਟਾਂਡਾ ਉੜਮੁੜ, 26 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ (ਰਜਿ:) ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਜੀ. ਆਰ. ਡੀ. ਸਿੱਖਿਆ ਸੰਸਥਾਵਾਂ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਪ੍ਰਦੀਪ ਕੌਰ ਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਗੁਰਪੁਰਬ ਸੰਬੰਧੀ ਸ੍ਰੀ ਗੁਰੂ ਰਾਮਦਾਸ ਜੀ ਵਿੱਦਿਅਕ ਅਦਾਰਿਆਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੀ. ਆਰ. ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਤੇ ਜੀ. ਆਰ. ਡੀ. ਇੰਸਟੀਚਿਊਟ ਆਫ਼ ਪੈਰਾਮੈਡੀਕਲ ਸਾਇੰਸਜ਼ ਵਿਖੇ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਵਿੱਦਿਅਕ ਅਦਾਰਿਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਬਾਬਾ ਜਰਨੈਲ ਸਿੰਘ ਜੀ ਮੋਹਣ ਮਾਜਰਾ ਚੰਡੀਗੜ੍ਹ ਵਾਲੇ, ਭਾਈ ਤਰਲੋਚਨ ਸਿੰਘ ਮੂਨਕਾਂ ਵਾਲੇ, ਭਾਈ ਪਰਮਜੀਤ ਸਿੰਘ ਮੋਮੀ ਖ਼ਾਲਸਾ ਮੂਨਕਾਂ ਵਾਲੇ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।