27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਵਦੇਸ਼ੀ ਵਸਤਾਂ ਖਰੀਦੋ, ਦੁਕਾਨਦਾਰਾਂ ਤੇ ਲੋੜਵੰਦਾਂ ਦਾ ਸਹਾਰਾ ਬਣੋ-ਨਰੂਲਾ

ਹੁਸ਼ਿਆਰਪੁਰ, 26 ਅਕਤੂਬਰ (ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਦੀ ਮੀਟਿੰਗ ਪ੍ਰਧਾਨ ਦੀਪਕ ਨਰੂਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਤੇ ਚੇਅਰਮੈਨ ਸੰਜੀਵ ਦੂਆ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 27-10-2026
ਹੁਸ਼ਿਆਰਪੁਰ, 26 ਅਕਤੂਬਰ (ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਦੀ ਮੀਟਿੰਗ ਪ੍ਰਧਾਨ ਦੀਪਕ ਨਰੂਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਤੇ ਚੇਅਰਮੈਨ ਸੰਜੀਵ ਦੂਆ ਵੀ ਮੌਜੂਦ ਸਨ। ਮੀਟਿੰਗ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਵਦੇਸ਼ੀ ਵਸਤਾਂ ਖਰੀਦਣ, ਆਨਲਾਈਨ ਖਰੀਦਦਾਰੀ ਦੀ ਬਜਾਏ ਸਥਾਨਕ ਦੁਕਾਨਦਾਰਾਂ ਤੋਂ ਸਾਮਾਨ ਲੈਣ ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ। ਦੀਪਕ ਨਰੂਲਾ ਨੇ ਕਿਹਾ ਕਿ ਤਿਉਹਾਰ ਭਾਰਤੀ ਸੰਸਕ੍ਰਿਤੀ, ਪ੍ਰੰਪਰਾਵਾਂ ਤੇ ਆਪਸੀ ਭਾਈਚਾਰੇ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਖਰੀਦਦਾਰੀ ਦੇ ਵਧਦੇ ਰੁਝਾਨ ਦੇ ਵਿਚਕਾਰ ਸਥਾਨਕ ਦੁਕਾਨਦਾਰਾਂ ਤੋਂ ਸਾਮਾਨ ਖਰੀਦਣਾ, ਉਨ੍ਹਾਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਸਥਾਨਕ ਵਪਾਰ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਸੜਕਾਂ ਤੇ ਬਜ਼ਾਰਾਂ ਵਿਚ ਕਈ ਲੋੜਵੰਦ ਲੋਕ ਦੀਵੇ, ਮਿੱਟੀ ਦੇ ਦੀਵੇ ਅਤੇ ਹੋਰ ਸਜਾਵਟੀ ਸਾਮਾਨ ਵੇਚ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ। ਇਨ੍ਹਾਂ ਲੋਕਾਂ ਤੋਂ ਵੀ ਖਰੀਦਦਾਰੀ ਕਰਨੀ ਚਾਹੀਦੀ ਹੈ। ਚੇਅਰਮੈਨ ਸੰਜੀਵ ਦੂਆ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਉਦੋਂ ਹੀ ਹੈ, ਜਦੋਂ ਸਮਾਜ ਦਾ ਹਰ ਵਰਗ ਇਨ੍ਹਾਂ ਖੁਸ਼ੀਆਂ ਵਿਚ ਸ਼ਾਮਿਲ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਨਲਾਈਨ ਖਰੀਦਦਾਰੀ ਦੀ ਬਜਾਏ ਆਪਣੇ ਸਥਾਨਕ ਦੁਕਾਨਦਾਰਾਂ ਤੋਂ ਸਾਮਾਨ ਖਰੀਦਣ ਅਤੇ ਲੋੜਵੰਦ ਲੋਕਾਂ ਵਲੋਂ ਵੇਚੀਆਂ ਜਾ ਰਹੀਆਂ ਵਸਤਾਂ ਨੂੰ ਵੀ ਤਰਜੀਹ ਦੇਣ। ਵਿਜੇ ਅਰੋੜਾ ਨੇ ਕਿਹਾ ਕਿ ਸਥਾਨਕ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਉਨ੍ਹਾਂ ਦੇ ਕਾਰੋਬਾਰ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਇਸ ਮੌਸਮ ਵਿਚ ਸਵਦੇਸ਼ੀ ਉਤਪਾਦਾਂ ਨੂੰ ਤਰਜੀਹ ਦੇਣ ਅਤੇ ਲੋੜਵੰਦ ਲੋਕਾਂ ਤੋਂ ਸਮਾਨ ਖਰੀਦ ਕੇ ਸਮਾਜਿਕ ਸਹਿਯੋਗ ਦੀ ਭਾਵਨਾ ਮਜ਼ਬੂਤ ਕਰਨ। ਇਸ ਮੌਕੇ ਰਾਜਨ ਮਨਚੰਦਾ, ਸੁਰੇਸ਼ ਨਾਰੰਗ, ਗੌਰਵ ਖੱਟਰ, ਜਤਿੰਦਰ ਕੁਮਾਰ, ਕਮਲਪ੍ਰੀਤ ਸਿੰਘ, ਰਣਵੀਰ ਮੱਕੜ, ਅਮਨਦੀਪ ਸਿੰਘ, ਮਨੀ ਕਟਾਰੀਆ, ਅਸ਼ੀਸ਼ ਅਰੋੜਾ, ਅਰਵਿੰਦ ਅਰੋੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਗੜ੍ਹਸ਼ੰਕਰ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਸ਼ਾਮਚੁਰਾਸੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਕਰਵਾਇਆ
Ad Position 24