27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਅੰਤਰ-ਸਦਨ ਵਾਲੀਬਾਲ ਮੁਕਾਬਲਾ ਕਰਵਾਇਆ

ਅੱਡਾ ਸਰਾਂ, 26 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਅੰਤਰ-ਸਦਨ ਵਾਲੀਬਾਲ ਮੁਕਾਬਲਾ ਕਰਵਾਇਆ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਕਮੇਟੀ ਮੈਂਬਰ ਤਜਿੰਦਰ ਪਾਲ ਸਿੰਘ ਤੇ ਰਾਜਵਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 27-10-2026
ਅੱਡਾ ਸਰਾਂ, 26 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਅੰਤਰ-ਸਦਨ ਵਾਲੀਬਾਲ ਮੁਕਾਬਲਾ ਕਰਵਾਇਆ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਕਮੇਟੀ ਮੈਂਬਰ ਤਜਿੰਦਰ ਪਾਲ ਸਿੰਘ ਤੇ ਰਾਜਵਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੁਕਾਬਲੇ ਦਾ ਫਾਈਨਲ ਮੈਚ ਸਾਹਿਬਜ਼ਾਦਾ ਅਜੀਤ ਸਿੰਘ ਸਦਨ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਦਨ ਵਿਚਕਾਰ ਖੇਡਿਆ। ਰੋਮਾਂਚਕ ਮੁਕਾਬਲੇ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਸਦਨ ਨੇ 21-19 ਦੇ ਸਕੋਰ ਨਾਲ ਜਿੱਤ ਦਰਜ ਕਰਦਿਆਂ ਵਾਲੀਬਾਲ ਦੀ ਟਰਾਫ਼ੀ ਆਪਣੇ ਨਾਂਅ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਜਮਾਤ ਸੱਤਵੀਂ ਨੂੰ ਪੰਜਾਬ ਰਾਜ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੀ ਜ਼ੋਨਲ ਖੇਡ ਟੀਮ ਵਲੋਂ ਲਗਾਤਾਰ ਦੂਜੀ ਵਾਰ ਜ਼ੋਨਲ ਓਵਰਆਲ ਟਰਾਫ਼ੀ ਜਿੱਤਣ ਦੀ ਪ੍ਰਾਪਤੀ ਦੀ ਵੀ ਸ਼ਲਾਘਾ ਕੀਤੀ ਗਈ। ਇਕ ਹੋਰ ਮਾਣਮੱਤੇ ਪਲ ਦੌਰਾਨ ਪ੍ਰਿੰਸੀਪਲ ਹਰਜੀਤ ਸਿੰਘ ਨੂੰ ਵੱਕਾਰੀ ਸਵਾਮੀ ਵਿਵੇਕਾਨੰਦ ਐਵਾਰਡ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਹਰਜੀਤ ਸਿੰਘ ਨੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਖੇਡ ਅਧਿਆਪਕਾਂ, ਪ੍ਰਬੰਧਕਾਂ ਤੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਵਲੋਂ ਗੋਭੀ ਸਰ੍ਹੋਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਦਾ ਆਯੋਜਨ ਅਗਲੀ ਖ਼ਬਰ ਖੜਗੇ ਦੀ ਟਿੱਪਣੀ ਕਾਂਗਰਸ ਦੇ ਵਿਚਾਰਧਾਰਕ ਦੀਵਾਲੀਏਪਣ ਨੂੰ ਦਰਸਾਉਂਦੀ ਹੈ-ਅਜੈ ਕੌਸ਼ਲ ਸੇਠੂ
Ad Position 24