ਨਵ-ਨਿਯੁਕਤ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਦਾ ਸਨਮਾਨ
ਦਸੂਹਾ, 26 ਅਕਤੂਬਰ (ਭੁੱਲਰ)-ਯੂਥ ਅਕਾਲੀ ਦਲ ਦੇ ਜੋਨ ਆਲਮਪੁਰ ਤੋਂ ਨਵ-ਨਿਯੁਕਤ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਦਾ ਸਨਮਾਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਜਨਮਜੀਤ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਨੇ ਉਨ੍ਹਾਂ ਦਾ ਸਨਮਾਨ ਕੀਤਾ ਤੇ ਉਨ੍ਹਾਂ ਦੀ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।
ਦਸੂਹਾ, 26 ਅਕਤੂਬਰ (ਭੁੱਲਰ)-ਯੂਥ ਅਕਾਲੀ ਦਲ ਦੇ ਜੋਨ ਆਲਮਪੁਰ ਤੋਂ ਨਵ-ਨਿਯੁਕਤ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਦਾ ਸਨਮਾਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਜਨਮਜੀਤ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਨੇ ਉਨ੍ਹਾਂ ਦਾ ਸਨਮਾਨ ਕੀਤਾ ਤੇ ਉਨ੍ਹਾਂ ਦੀ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨ ਨੇ ਪ੍ਰਿਤਪਾਲ ਸਿੰਘ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਲਈ ਦਿਨ-ਰਾਤ ਇਕ ਕਰਨਗੇ। ਇਸ ਮੌਕੇ ਲਖਵਿੰਦਰ ਸਿੰਘ ਚੱਕ ਬਾਮੂ, ਗੁਲਜ਼ਾਰ ਸਿੰਘ ਸ਼ਾਹ, ਲਖਵਿੰਦਰ ਸਿੰਘ ਭੂਸ਼ਾ, ਤਰਲੋਕ ਸਿੰਘ, ਲਖਵਿੰਦਰ ਸਿੰਘ ਲੱਖੀ ਠੱਕਰ, ਅਜੂ, ਸ਼ੁਭ ਬਾਜਵਾ, ਗੁਰਪ੍ਰੀਤ ਸਿੰਘ, ਅਜੀਤ ਸਿੰਘ, ਸਾਹਬੀ, ਸੰਤ ਸਿੰਘ ਜੰਡੋਰ, ਮਨਪ੍ਰੀਤ ਸਿੰਘ ਰੰਧਾਵਾ, ਲਵਲੀ, ਰੋਹਿਤ, ਗਿੰਦੂ ਭੁੱਲਰ, ਭਵੀ ਘੁੰਮਣ, ਅਮਨਦੀਪ ਸਿੰਘ, ਅਮਨਦੀਪ ਸਿੰਘ ਕਲੋਆ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।