27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੁਲਿਸ ਚੌਕੀ ਭੰਗਾਲਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਭੰਗਾਲਾ, 26 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਤੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 27-10-2026
ਭੰਗਾਲਾ, 26 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਨਾਲ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮੁਕੇਰੀਆਂ ਅਧੀਨ ਪੈਂਦੀ ਪੁਲਿਸ ਚੌਕੀ ਭੰਗਾਲਾ ਵਿਖੇ ਪਿੰਡ ਗੁਰਦਾਸਪੁਰ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮਿਲ ਕੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਪਿੰਡ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਵਲੋਂ ਮੁਹਿੰਮ ਨੂੰ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਪੁਲਿਸ ਚੌਕੀ ਇੰਚਾਰਜ ਏ. ਐਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਜੇਕਰ ਕਿਸੇ ਵਿਅਕਤੀ ਨੂੰ ਪਿੰਡ ਵਿਚ ਨਸ਼ਾ ਵੇਚਣ ਜਾਂ ਇਸ ਨਾਲ ਸੰਬੰਧਿਤ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪਹਿਲਾਂ ਪਿੰਡ ਦੀ ਪੰਚਾਇਤ ਜਾਂ ਫਿਰ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਰੋਕਣ ਲਈ ਸਮੇਂ-ਸਿਰ ਕਾਰਵਾਈ ਕੀਤੀ ਜਾ ਸਕੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਲੋਕਾਂ ਦਾ ਆਪਸੀ ਤਾਲਮੇਲ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਮੈਡਮ ਸੋਨੀਆ, ਜਸਪਾਲ ਸਿੰਘ, ਰਘਵੀਰ ਸਿੰਘ, ਸੁਰਿੰਦਰ ਕੌਰ, ਬਲਜੀਤ ਸਿੰਘ, ਦੀਪਕ ਕੁਮਾਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ-ਹਿਮਾਚਲ ਅੰਡਰ-19 ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਬਾਹਟੀਵਾਲ ਵਿਖੇ ਮਾਤਾ ਵੈਸ਼ਨੋ ਦੇਵੀ ਦਾ ਜਾਗਰਣ ਕਰਵਾਇਆ
Ad Position 24