ਸਰਕਾਰੀ ਸਕੂਲ ਕੋਟਲਾ ਨੌਧ ਸਿੰਘ ’ਚ 16 ਸਾਲ ਦੇ ਸਕੂਲੀ ਬੱਚਿਆਂ ਦਾ ਟੀਕਾਕਰਨ
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਢਲਾ ਸਿਹਤ ਕੇਂਦਰ (ਪੀ.
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਢਲਾ ਸਿਹਤ ਕੇਂਦਰ (ਪੀ. ਐੱਚ. ਸੀ.) ਚੱਕੋਵਾਲ ਬ੍ਰਾਹਮਣਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਬੱਚਿਆਂ ਤੇ ਗਰਭਵਤੀ ਔਰਤਾਂ ਦਾ 100 ਫ਼ੀਸਦੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲਾ ਨੌਧ ਸਿੰਘ ਵਿਖੇ 16 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਟੀ. ਡੀ. (ਟੈਟਨਸ ਅਤੇ ਡਿਫਥੀਰੀਆ) ਦੇ ਟੀਕੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਤੇ ਉਨ੍ਹਾਂ ਦਾ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਲਈ ਸਮੇਂ ਸਿਰ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਟੀਕਾਕਰਨ ਕਾਰਡ ਦੀ ਜਾਂਚ ਕਰਦੇ ਰਹਿਣ ਤੇ ਨਿਰਧਾਰਿਤ ਸਮੇਂ ਅਨੁਸਾਰ ਸਾਰੇ ਲੋੜੀਂਦੇ ਟੀਕੇ ਲਗਵਾਉਣ। ਇਸ ਮੌਕੇ ਏ. ਐਨ. ਐੱਮ. ਪਰਮਿੰਦਰ ਕੌਰ, ਆਸ਼ਾ ਵਰਕਰ ਜਸਵਿੰਦਰ ਕੌਰ, ਸਕੂਲ ਪ੍ਰਿੰਸੀਪਲ ਜਸਵਿੰਦਰ ਕੌਰ, ਅਨਾਮਿਕਾ ਆਦਿ ਹਾਜ਼ਰ ਸਨ।